ਭਰਤਇੰਦਰ ਚਹਿਲ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
06:54 AM Oct 26, 2024 IST
Advertisement
ਸਰਬਜੀਤ ਸਿੰਘ ਭੰਗੂ
ਪਟਿਆਲਾ, 25 ਅਕਤੂਬਰ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਹਿਲ ਖ਼ਿਲਾਫ਼ ਇਥੋਂ ਦੀ ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਹਨ। ਪਟਿਆਲਾ ਦੇ ਚੀਫ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵੱਲੋਂ ਜਾਰੀ ਕੀਤੇ ਵਾਰੰਟਾਂ ਵਿੱਚ ਚਹਿਲ ਨੂੰ 28 ਅਕਤੂਬਰ ਤੱਕ ਗ੍ਰਿਫ਼ਤਾਰ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਚਹਿਲ ਖ਼ਿਲਾਫ਼ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ 2 ਅਗਸਤ, 2023 ਨੂੰ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿੱਚ 13(1) ਬੀ, 13(2) ਪੀਸੀ ਐਕਟ ਦੇ ਤਹਿਤ ਐੱਫਆਈਆਰ (ਨੰਬਰ 26) ਦਰਜ ਕੀਤੀ ਗਈ ਸੀ। ਭਰਤ ਇੰਦਰ ਸਿੰਘ ਚਹਿਲ ਵੱਲੋਂ ਅਗਾਊ ਜ਼ਮਾਨਤ ਲਈ ਦਾਇਰ ਕੀਤੀ ਗਈ ਅਰਜ਼ੀ ਉੱਚ ਅਦਾਲਤ ਨੇ ਪਿਛਲੇ ਦਿਨੀਂ ਖਾਰਜ ਕਰ ਦਿੱਤੀ ਸੀ।
Advertisement
Advertisement
Advertisement