ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਰੱਖਿਆ ਮੁਲਾਜ਼ਮ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਕੇਸ ਦਰਜ

06:35 AM Aug 22, 2023 IST

ਪੱਤਰ ਪ੍ਰੇਰਕ
ਫਰੀਦਾਬਾਦ, 21 ਅਗਸਤ
ਦਿੱਲੀ ਪੁਲੀਸ ਨੇ ਇਕ ਸੁਰੱਖਿਆ ਗਾਰਡ ਦੀ ਕਥਿਤ ਤੌਰ ’ਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਦਵਾਰਕਾ ਦੇ ਇਕ 28 ਸਾਲਾ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਘਟਨਾ ਦਵਾਰਕਾ ਦੇ ਸੈਕਟਰ-6 ਦੇ ਮੰਗਲਿਕ ਅਪਾਰਟਮੈਂਟਸ ਵਿੱਚ ਵਾਪਰੀ। ਇਸ ਘਟਨਾ ਸਬੰਧੀ ਇੱਕ ਵੀਡੀਓ ਵੀ ਵਾਇਰਲ ਹੋਈ ਹੈ। ਦਿੱਲੀ ਪੁਲੀਸ ਨੇ ਕਿਹਾ ਕਿ ਮੰਗਲਿਕ ਅਪਾਰਟਮੈਂਟ, ਦਵਾਰਕਾ ਵਿੱਚ ਸਾਹਿਲ ਨਾਮ ਦੇ ਇੱਕ ਵਿਅਕਤੀ ਵੱਲੋਂ ਪਾਰਕਿੰਗ ਦੇ ਮੁੱਦੇ ’ਤੇ ਗਾਰਡ ਸਦਾਸ਼ਿਵ ਝਾਅ ਦੀ ਕੁੱਟਮਾਰ ਕੀਤੀ ਗਈ। ਸਾਹਿਲ ਦੀ ਡਾਕਟਰੀ ਜਾਂਚ ਵੀ ਕਰਵਾਈ ਗਈ ਅਤੇ ਪਾਇਆ ਗਿਆ ਕਿ ਉਹ ਕਥਿਤ ਸ਼ਰਾਬ ਦੇ ਨਸ਼ੇ ਵਿੱਚ ਸੀ। ਗਾਰਡ ਦਾ ਬਿਆਨ ਦਰਜ ਕਰ ਕੇ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਅਧਿਕਾਰੀਆਂ ਅਨੁਸਾਰ ਸੁਸਾਇਟੀ ਵਿੱਚ ਪਾਰਕਿੰਗ ਦੀ ਜਗ੍ਹਾ ਨੂੰ ਲੈ ਕੇ ਸਾਹਿਲ ਤੇ ਗਾਰਡ ਵਿਚਾਲੇ ਬਹਿਸ ਹੋਈ ਸੀ, ਜਿਸ ਤੋਂ ਬਾਅਦ ਉਸ ਨੇ ਝਾਅ ਦੀ ਕੁੱਟਮਾਰ ਕੀਤੀ।

Advertisement

Advertisement