For the best experience, open
https://m.punjabitribuneonline.com
on your mobile browser.
Advertisement

ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਕੇਸ ਦਰਜ

07:07 AM Jun 10, 2024 IST
ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਕੇਸ ਦਰਜ
Advertisement

ਪੱਤਰ ਪ੍ਰੇਰਕ
ਪਠਾਨਕੋਟ, 9 ਜੂਨ
ਮਾਮੂਨ ਛਾਉਣੀ ਦੀ ਪੁਲੀਸ ਨੇ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਏਐੱਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਰਜਨੀ ਦੇਵੀ ਪਤਨੀ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਬਾਜ਼ਾਰ ’ਚੋਂ ਕੁਝ ਸਾਮਾਨ ਖਰੀਦਣ ਜਾ ਰਹੀ ਸੀ। ਜਦੋਂ ਉਹ ਆਪਣੇ ਘਰ ਤੋਂ ਕੁਝ ਦੂਰ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੇ ਵਿਨੋਦ ਕੁਮਾਰ ਨੇ ਉਸ ਨੂੰ ਰਸਤੇ ’ਚ ਰੋਕ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਏਐੱਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਰਜਨੀ ਦੇਵੀ ਦੇ ਬਿਆਨਾਂ ਦੇ ਆਧਾਰ ’ਤੇ ਵਿਨੋਦ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਗਿਆ ਹੈ।

Advertisement

Advertisement
Author Image

Advertisement
Advertisement
×