ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਾਤੀਸੂਚਕ ਗਾਲ਼ਾਂ ਕੱਢਣ ਦੇ ਦੋਸ਼ ਹੇਠ ਕੇਸ ਦਰਜ

09:33 AM Jun 18, 2024 IST

ਪੱਤਰ ਪ੍ਰੇਰਕ
ਰਤੀਆ, 17 ਜੂਨ
ਸਦਰ ਥਾਣਾ ਪੁਲੀਸ ਨੇ ਇੱਥੋਂ ਦੇ ਪਿੰਡ ਦੀ ਔਰਤ ਦੇ ਬਿਆਨਾਂ ਦੇ ਅਧਾਰ ’ਤੇ ਉਸੇ ਪਿੰਡ ਦੇ ਵਿਅਕਤੀ ਖ਼ਿਲਾਫ਼ ਜਬਰ ਜਨਾਹ ਕਰਨ ਤੋਂ ਇਲਾਵਾ ਜਾਤੀਸੂਚਕ ਗਾਲ਼ਾਂ ਦੇਣ ਦਾ ਕੇਸ ਦਰਜ ਕੀਤਾ ਹੈ। ਪੁਲੀਸ ਨੇ ਇਸ ਸਬੰਧੀ ਜ਼ਿਲ੍ਹਾ ਪੁਲੀਸ ਕਪਤਾਨ ਦੇ ਆਦੇਸ਼ ’ਤੇ ਸਦਰ ਥਾਣਾ ਇੰਚਾਰਜ ਨੇ ਵਿਸ਼ੇਸ਼ ਟੀਮ ਗਠਿਤ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ। ਔਰਤ ਨੇ ਦੱਸਿਆ ਕਿ ਬੀਤੀ 30 ਮਈ ਨੂੰ ਉਨ੍ਹਾਂ ਰਤੀਆ ਥਾਣਾ ਅਤੇ ਉਨ੍ਹਾਂ ਦੇ ਦਫ਼ਤਰ ਵਿਚ ਆਪਣੇ ਪਿੰਡ ਦੇ ਮੁਲਜ਼ਮ ਖਿਲਾਫ਼ ਜਬਰ ਜਨਾਹ ਕਰਨ ਅਤੇ ਡਰਾਉਣ ਧਮਕਾਉਣ ਤੋਂ ਇਲਾਵਾ ਜਾਤੀ ਸੂਚਕ ਗਾਲ਼ਾਂ ਦੇਣ ਦੀ ਸ਼ਿਕਾਇਤ ਕੀਤੀ ਸੀ। ਔਰਤ ਨੇ ਦੱਸਿਆ ਕਿ ਸ਼ਿਕਾਇਤ ਮਗਰੋਂ ਉਸੇ ਰਾਤ ਮੁਲਜ਼ਮ ਉਸ ਦੇ ਘਰ ਵਿਚ ਆ ਗਿਆ ਅਤੇ ਉਸ ਦੇ ਪਤੀ ਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਸਦਰ ਥਾਣਾ ਇੰਚਾਰਜ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ।

Advertisement

Advertisement