ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫਾਇਰ ਕਰਨ ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਕੇਸ ਦਰਜ

07:05 AM Sep 22, 2024 IST

ਪੱਤਰ ਪ੍ਰੇਰਕ
ਧਾਰੀਵਾਲ, 21 ਸਤੰਬਰ
ਪਿੰਡ ਗੱਜੂਗਾਜੀ ਵਿੱਚ ਰਿਵਾਲਵਰ ਨਾਲ ਫਾਇਰ ਕਰਨ ਅਤੇ ਇੱਕ ਵਿਅਕਤੀ ਨੂੰ ਜਾਨੋਂ ਮਾਰਨ ਦੀਆ ਧਮਕੀਆਂ ਦੇਣ ਦੇ ਦੋਸ਼ ਹੇਠ ਥਾਣਾ ਘੁੰਮਣ ਕਲਾਂ ਦੀ ਪੁਲੀਸ ਨੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਤਬੀਰ ਸਿੰਘ ਵਾਸੀ ਗੱਜੂਗਾਜੀ ਨੇ ਪੁਲੀਸ ਨੂੰ ਸ਼ਿਕਾਇਤ ਰਾਹੀਂ ਦੱਸਿਆ ਕਿ ਉਹ ਕੱਲ੍ਹ ਰਾਤ 9.30 ਵਜੇ ਦੇ ਕਰੀਬ ਆਪਣੀ ਗਲੀ ਵਿੱਚ ਖੜ੍ਹਾ ਸੀ ਕਿ ਹਰਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਵਾਸੀਆਨ ਗੱਜੂਗਾਜੀ ਦੋਵੇਂ ਜਣੇ ਉਸ ਨਾਲ ਗਾਲੀ ਗਲੋਚ ਕਰਨ ਲੱਗੇ। ਇਸ ’ਤੇ ਉਹ ਆਪਣੇ ਘਰ ਚਲਾ ਗਿਆ ਪਰ ਦੋਵੇਂ ਮੁੜ ਆਏ ਅਤੇ ਹਰਜੀਤ ਸਿੰਘ ਨੇ ਆਪਣੇ ਹੱਥ ਵਿੱਚ ਫੜੇ ਰਿਵਾਲਵਰ ਨਾਲ ਫਾਇਰ ਕੀਤੇ ਅਤੇ ਉਸ ਨੂੰ ਜਾਨੋਂ ਮਾਰਨ ਦੀਆ ਧਮਕੀਆਂ ਦਿੱਤੀਆਂ।

Advertisement

Advertisement