For the best experience, open
https://m.punjabitribuneonline.com
on your mobile browser.
Advertisement

ਪਾਲਤੂ ਕੁੱਤੇ ਨੂੰ ਮਾਰਨ ਦੇ ਦੋਸ਼ ਹੇਠ ਕੇਸ ਦਰਜ

06:51 AM Jun 14, 2024 IST
ਪਾਲਤੂ ਕੁੱਤੇ ਨੂੰ ਮਾਰਨ ਦੇ ਦੋਸ਼ ਹੇਠ ਕੇਸ ਦਰਜ
Advertisement

ਪੱਤਰ ਪ੍ਰੇਰਕ
ਸ਼ਾਹਕੋਟ, 13 ਜੂਨ
ਪਾਲਤੂ ਕੁੱਤੇ ਨੂੰ ਮਾਰਨ ਦੇ ਦੋਸ਼ ’ਚ ਚੌਕੀ ਮਲਸੀਆਂ ਦੀ ਪੁਲੀਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸੁਦਾਗਰ ਸਿੰਘ ਪੁੱਤਰ ਵਜੀਰ ਸਿੰਘ ਵਾਸੀ ਨਿਹਾਲੂਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਖੇਤਾਂ ਦੀ ਰਖਵਾਲੀ ਲਈ ਦੋ ਪਾਲਤੂ ਕੁੱਤੇ ਰੱਖੇ ਹੋਏ ਹਨ। ਪੰਜ ਜੂਨ ਨੂੰ ਉਹ ਆਪਣੇ ਕਾਸ਼ੂਪੁਰ ਦੇ ਰਕਬੇ ਵਾਲੀ ਜ਼ਮੀਨ ’ਚ ਆਪਣੇ ਮਜ਼ਦੂਰਾਂ ਕੋਲੋਂ ਕੰਮ ਕਰਵਾ ਰਿਹਾ ਸੀ। ਇਸੇ ਦੌਰਾਨ ਬਲਰਾਜ ਸਿੰਘ ਵਾਸੀ ਨਿਹਾਲੂਵਾਲ ਜਿਨ੍ਹਾਂ ਦੀ ਜ਼ਮੀਨ ਉਨ੍ਹਾਂ ਦੀ ਜ਼ਮੀਨ ਨਾਲ ਲੱਗਦੀ ਹੈ, ਆਪਣੀ ਕਾਰ ਵਿਚ ਪਿੰਡ ਨੂੰ ਜਾ ਰਿਹਾ ਸੀ ਕਿ ਉਸ ਨੇ ਜਾਣਬੁੱਝ ਕੇ ਉਨ੍ਹਾਂ ਦੇ ਪਾਲਤੂ ਕੁੱਤੇ ਨੂੰ ਕਾਰ ਥੱਲੇ ਦੇ ਕੇ ਮਾਰ ਦਿੱਤਾ। ਚੌਕੀ ਇੰਚਾਰਜ ਕੇਵਲ ਸਿੰਘ ਨੇ ਦੱਸਿਆ ਕਿ ਸੁਦਾਗਰ ਸਿੰਘ ਦੀ ਸ਼ਿਕਾਇਤ ’ਤੇ ਬਲਰਾਜ ਸਿੰਘ ਖ਼ਿਲਾਫ਼ ਕੁੱਤੇ ਨੂੰ ਮਾਰਨ ਦੇ ਦੋਸ਼ ’ਚ ਮੁਕੱਦਮਾ ਦਰਜ ਕੀਤਾ ਗਿਆ ਹੈ।

Advertisement

Advertisement
Advertisement
Author Image

sukhwinder singh

View all posts

Advertisement