ਔਰਤ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੇ ਦੋਸ਼ ਹੇਠ ਕੇਸ ਦਰਜ
10:47 AM Sep 08, 2024 IST
Advertisement
ਪੱਤਰ ਪ੍ਰੇਰਕ
ਧਾਰੀਵਾਲ, 7 ਸਤੰਬਰ
ਇੱਕ ਵਿਆਹੁਤਾ ਨਾਲ ਸਰੀਰਕ ਸਬੰਧ ਬਣਾ ਕੇ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੇ ਦੋਸ਼ ਹੇਠ ਪੁਲੀਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਧਾਰੀਵਾਲ ਅਧੀਨ ਪੈਂਦੇ ਇਕ ਪਿੰਡ ਦੀ ਵਿਆਹੁਤਾ ਨੇ ਪੁਲੀਸ ਅਧਿਕਾਰੀਆਂ ਨੂੰ ਦੱਸਿਆ ਕਿ ਪਿੰਡ ਚੱਕ ਦੀਪੇਵਾਲ ਦੇ ਇੱਕ ਵਿਅਕਤੀ ਨੇ ਉਸ ਨੂੰ ਡਰਾ ਧਮਕਾ ਕੇ ਉਸ ਨਾਲ ਸਰੀਰਕ ਸਬੰਧ ਬਣਾਏ ਅਤੇ ਉਸ ਦੀ ਵੀਡੀਓ ਵੀ ਬਣਾ ਲਈ। ਇਸ ਮਗਰੋਂ ਉਸ ਨੂੰ ਬਲੈਕਮੇਲ ਕੀਤਾ ਗਿਆ ਅਤੇ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰ ਦਿੱਤੀ। ਇਸ ਮਾਮਲੇ ਦੀ ਜਾਂਚ ਕਰਨ ਮਗਰੋਂ ਥਾਣਾ ਧਾਰੀਵਾਲ ਦੇ ਮੁਖੀ ਇੰਸਪੈਕਟਰ ਬਲਜੀਤ ਕੌਰ ਨੇ ਪੀੜਤ ਔਰਤ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਔਰਤ ਨੇ ਪੁਲੀਸ ਕੋਲੋਂ ਇਸ ਸਬੰਧੀ ਇਨਸਾਫ਼ ਦੀ ਮੰਗ ਕੀਤੀ ਹੈ।
Advertisement
Advertisement
Advertisement