ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਆਹ ਦਾ ਝਾਂਸਾ ਦੇ ਕੇ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਕੇਸ ਦਰਜ

06:43 AM Jul 02, 2024 IST

ਪੱਤਰ ਪ੍ਰੇਰਕ
ਭਵਾਨੀਗੜ੍ਹ, 1 ਜੁਲਾਈ
ਇੱਥੋਂ ਦੀ ਪੁਲੀਸ ਨੇ ਵਿਆਹ ਦਾ ਝਾਂਸਾ ਦੇ ਕੇ ਕੁੜੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਇੱਕ ਫੌਜੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਨੇੜਲੇ ਪਿੰਡ ਦੀ 24 ਸਾਲਾ ਇੱਕ ਕੁੜੀ ਨੇ ਪੁਲੀਸ ਕੋਲ ਬਿਆਨ ਦਰਜ ਕਰਵਾਇਆ ਕਿ ਮਾਰਚ 2022 ਵਿੱਚ ਉਸ ਦੀ ਜਾਣ-ਪਛਾਣ ਪਠਾਨਕੋਟ ਵਿਖੇ ਫ਼ੌਜ ਵਿੱਚ ਨੌਕਰੀ ਕਰਦੇ ਗੁਰਵਿੰਦਰ ਸਿੰਘ ਵਾਸੀ ਘੱਗਾ ਨਾਲ ਹੋ ਗਈ ਸੀ। ਬਾਅਦ ਵਿੱਚ ਉਨ੍ਹਾਂ ਦੋਹਾਂ ਦੀ ਫੋਨ ’ਤੇ ਆਪਸ ਵਿੱਚ ਗੱਲਬਾਤ ਹੋਣ ਲੱਗ ਪਈ।
ਪੀੜਤ ਕੁੜੀ ਅਨੁਸਾਰ ਗੁਰਵਿੰਦਰ ਸਿੰਘ ਨੇ ਆਖਿਆ ਕਿ ਉਹ ਉਸ ਨਾਲ ਵਿਆਹ ਕਰਵਾਉਣਾ ਚਾਹੁੰਦਾ ਹੈ। ਫ਼ੌਜ ਵਿੱਚੋਂ ਛੁੱਟੀ ਆਉਣ ’ਤੇ ਗੁਰਵਿੰਦਰ ਉਸ ਨੂੰ ਮਿਲਣ ਲਈ ਬੁਲਾਉਂਦਾ ਅਤੇ ਕਥਿਤ ਧਮਕੀ ਦਿੰਦਾ ਸੀ ਕਿ ਜੇ ਉਹ ਮਿਲਣ ਨਹੀਂ ਆਵੇਗੀ ਤਾਂ ਉਹ ਕੁੱਝ ਖਾ ਕੇ ਮਰ ਜਾਵੇਗਾ। ਕੁੜੀ ਨੇ ਅੱਗੇ ਦੱਸਿਆ ਕਿ ਗੁਰਵਿੰਦਰ ਕਈ ਵਾਰ ਉਸ ਨੂੰ ਭਵਾਨੀਗੜ੍ਹ ਤੋਂ ਆਪਣੇ ਮੋਟਰਸਾਈਕਲ ‘ਤੇ ਬਿਠਾ ਕੇ ਪਟਿਆਲਾ ਜਾਂ ਸੰਗਰੂਰ ਵਿਖੇ ਵੱਖ-ਵੱਖ ਹੋਟਲਾਂ ਵਿੱਚ ਲਿਜਾ ਕੇ ਉਸ ਨਾਲ ਕਥਿਤ ਸਰੀਰਕ ਸਬੰਧ ਬਣਾਉਂਦਾ ਰਿਹਾ। ਪੀੜਤਾ ਨੇ ਦੱਸਿਆ ਕਿ ਬੀਤੇ ਅਪਰੈਲ ਵਿੱਚ ਜਦੋਂ ਗੁਰਵਿੰਦਰ ਛੁੱਟੀ ਆਇਆ ਸੀ ਤਾਂ ਉਹ ਉਸ ਨੂੰ ਅੰਮ੍ਰਿਤਸਰ ਕਿਸੇ ਹੋਟਲ ਵਿੱਚ ਲੈ ਗਿਆ, ਜਿੱਥੇ ਉਸ ਨੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਏ ਤੇ ਉਸ ਮਗਰੋਂ ਗੁਰਵਿੰਦਰ ਉਸ ਨਾਲ ਵਿਆਹ ਕਰਵਾਉਣ ਤੋਂ ਮੁੱਕਰ ਗਿਆ। ਥਾਣਾ ਮੁਖੀ ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਪੀੜਤਾ ਦੇ ਬਿਆਨ ’ਤੇ ਗੁਰਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਮੁਲਜ਼ਮ ਦੀ ਗ੍ਰਿਫ਼ਤਾਰੀ ਅਜੇ ਨਹੀਂ ਹੋਈ।

Advertisement

Advertisement
Advertisement