For the best experience, open
https://m.punjabitribuneonline.com
on your mobile browser.
Advertisement

ਨਾਬਾਲਗ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਕੇਸ ਦਰਜ

08:35 AM Apr 11, 2024 IST
ਨਾਬਾਲਗ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਕੇਸ ਦਰਜ
Advertisement

ਪੱਤਰ ਪ੍ਰੇਰਕ
ਜੀਂਦ, 10 ਅਪਰੈਲ
ਜੀਂਦ ਜ਼ਿਲ੍ਹੇ ਦੇ ਥਾਣਾ ਸਦਰ ਸਫੀਦੋਂ ਅਧੀਨ ਪੈਂਦੇ ਇੱਕ ਪਿੰਡ ਦੀ ਲੜਕੀ ਨਾਲ ਉਸੇ ਪਿੰਡ ਦੇ ਗੌਰਵ ਨਾਮਕ ਯੁਵਕ ਵੱਲੋਂ ਲਗਾਤਾਰ ਤਿੰਨ ਦਿਨ ਤੱਕ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਮੌਕੇ ਤੋਂ ਫਰਾਰ ਹੈ। ਪੁਲੀਸ ਨੇ ਲੜਕੀ ਦਾ ਮੈਡੀਕਲ ਕਰਵਾ ਕੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸਫੀਦੋਂ ਇਲਾਕੇ ਦੇ ਇੱਕ ਪਿੰਡ ਵਾਸੀ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੀ ਲਗਭਗ 15-16 ਸਾਲਾ ਲੜਕੀ ਨੂੰ ਪਿੰਡ ਦਾ ਹੀ ਇੱਕ ਨੌਜਵਾਨ ਬਹਿਲਾ-ਫੁਸਲਾ ਕੇ ਕਰਨਾਲ ਜ਼ਿਲ੍ਹੇ ਵਿੱਚ ਲੈ ਗਿਆ, ਜਿੱਥੇ ਉਸ ਨੇ ਲੜਕੀ ਨਾਲ ਤਿੰਨ ਦਿਨ ਤੱਕ ਜਬਰ-ਜਨਾਹ ਕੀਤਾ ਅਤੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੰਦੇ ਹੋਏ ਬੰਦੀ ਬਣਾਈ ਰੱਖਿਆ। ਮਾਮਲੇ ਨੂੰ ਅੰਜਾਮ ਦੇਣ ਮਗਰੋਂ ਗੌਰਵ ਫਰਾਰ ਹੋ ਗਿਆ। ਪੁਲੀਸ ਮਾਮਲੇ ’ਚ ਕਾਰਵਾਈ ਕਰ ਰਹੀ ਹੈ।

Advertisement

Advertisement
Author Image

joginder kumar

View all posts

Advertisement
Advertisement
×