ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਖੜਾ ਨਹਿਰ ਵਿੱਚੋਂ ਲਾਸ਼ ਮਿਲਣ ਸਬੰਧੀ ਕੇਸ ਦਰਜ

10:47 AM Oct 28, 2024 IST

ਪੱਤਰ ਪ੍ਰੇਰਕ
ਦੇਵੀਗੜ੍ਹ, 27 ਅਕਤੂਬਰ
ਥਾਣਾ ਜੁਲਕਾਂ ਅਧੀਨ ਪਿੰਡ ਮਲਕਪੁਰ ਕੰਬੋਆਂ ਦੇ ਰਵੀ ਕੁਮਾਰ ਪੁੱਤਰ ਰਾਮ ਕੁਮਾਰ ਨੇ ਥਾਣਾ ਜੁਲਕਾਂ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ 7 ਜੂਨ ਨੂੰ ਉਸ ਦਾ ਭਰਾ ਕਰਮਜੀਤ ਸਿੰਘ (32) ਬਿਨਾਂ ਦੱਸੇ ਘਰੋਂ ਕਿਤੇ ਚਲਾ ਗਿਆ ਸੀ ਪਰ ਮੁੜ ਘਰ ਵਾਪਸ ਨਹੀਂ ਆਇਆ। ਉਸ ਦੀ ਕਾਫੀ ਭਾਲ ਕੀਤੀ ਪਰ ਮਿਤੀ 11 ਜੂਨ 2024 ਨੂੰ ਉਸ ਦੀ ਲਾਸ਼ ਪਿੰਡ ਉਦਾਰਸੀ ਥਾਣਾ ਝਾਸਾ ਜ਼ਿਲ੍ਹਾ ਕੁਰਕਸ਼ੇਤਰ ਹਰਿਆਣਾ ਨੇੜਿਓਂ ਭਾਖੜਾ ਨਹਿਰ ਵਿੱਚੋਂ ਬਰਾਮਦ ਹੋਈ ਸੀ। ਉਨ੍ਹਾਂ ਦੱਸਿਆ ਕਿ ਕਰਮਜੀਤ ਸਿੰਘ ਦੇ ਸਰੀਰ ਤੇ ਸੱਟਾਂ ਦੇ ਨਿਸ਼ਾਨ ਸਨ ਅਤੇ ਪੈਰ ਕਪੜੇ ਨਾਲ ਬੰਨ੍ਹੇ ਹੋਏ ਸਨ। ਇਸ ਕੇਸ ਦੀ ਕਾਫੀ ਪੜਤਾਲ ਕਰਨ ਤੋਂ ਬਾਅਦ ਜ਼ੀਰੋ ਐੱਫਆਈਆਰ ਧਾਰਾ 302, 301 ਆਈ.ਪੀ.ਸੀ. ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ ਦਰਜ ਹੋਈ ਹੈ।

Advertisement

Advertisement