For the best experience, open
https://m.punjabitribuneonline.com
on your mobile browser.
Advertisement

ਨਾਬਾਲਗ ਲੜਕੀ ਨੂੰ ਅਗਵਾ ਕਰਕੇ ਲਿਜਾਣ ਦੇ ਦੋਸ਼ ਹੇਠ ਕੇਸ ਦਰਜ

10:25 AM Sep 08, 2024 IST
ਨਾਬਾਲਗ ਲੜਕੀ ਨੂੰ ਅਗਵਾ ਕਰਕੇ ਲਿਜਾਣ ਦੇ ਦੋਸ਼ ਹੇਠ ਕੇਸ ਦਰਜ
Advertisement

ਪੱਤਰ ਪ੍ਰੇਰਕ
ਤਰਨ ਤਾਰਨ, 7 ਸਤੰਬਰ
ਥਾਣਾ ਹਰੀਕੇ ਦੀ ਪੁਲੀਸ ਨੇ ਹਰੀਕੇ ਦੇ ਹੀ ਸਿਮਰਤਪਾਲ ਸਿੰਘ ਖ਼ਿਲਾਫ਼ ਇੱਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਪੀੜਤ ਲੜਕੀ ਦੀ ਮਾਤਾ ਨੇ ਪੁਲੀਸ ਨੂੰ ਦੱਸਿਆ ਕਿ ਮੁਲਜ਼ਮ ਸਿਮਰਤਪਾਲ ਸਿੰਘ ਉਸ ਦੀ ਲੜਕੀ ਨੂੰ ਸਕੂਲ ਪੜ੍ਹਨ ਜਾਂਦੀ ਨੂੰ ਪਰੇਸ਼ਾਨ ਕਰਦਾ ਰਿਹਾ ਹੈ| ਉਸ ਨੇ ਕਿਹਾ ਕਿ ਉਹ 2 ਸਤੰਬਰ ਕਿਤੇ ਗਈ ਸੀ। ਸ਼ਾਮ ਨੂੰ ਜਦੋਂ ਉਹ ਘਰ ਆਈ ਤਾਂ ਉਸ ਦੀ ਲੜਕੀ ਘਰ ਨਹੀਂ ਸੀ| ਉਸ ਨੇ ਕਿਹਾ ਕਿ ਉਸ ਦੀ ਲੜਕੀ ਨੂੰ ਸਿਮਰਤਪਾਲ ਸਿੰਘ ਅਗਵਾ ਕਰਕੇ ਲੈ ਗਿਆ ਹੈ| ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ।

Advertisement

Advertisement
Advertisement
Author Image

Advertisement