ਨਾਬਾਲਗ ਨੂੰ ਅਗਵਾ ਕਰਨ ਦੇ ਦੋਸ ਹੇਠ ਕੇਸ ਦਰਜ
06:58 AM Aug 01, 2024 IST
Advertisement
ਪੱਤਰ ਪ੍ਰੇਰਕ
ਤਰਨ ਤਾਰਨ, 31 ਜੁਲਾਈ
ਥਾਣਾ ਕੱਚਾ ਪੱਕਾ ਦੀ ਪੁਲੀਸ ਨੇ ਪਿੰਡ ਨੌਸ਼ਹਿਰਾ ਪੰਨੂੰਆਂ ਦੇ ਵਾਸੀ ਲਵਪ੍ਰੀਤ ਸਿੰਘ ਨੂੰ ਕੁਝ ਦਿਨ ਪਹਿਲਾਂ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਲਿਜਾਣ ਦੇ ਦੋਸ਼ ਹੇਠ ਮੁਲਜ਼ਮ ਨਾਮਜ਼ਦ ਕੀਤਾ ਹੈ| ਪੁਲੀਸ ਅਧਿਕਾਰੀ ਏਐੱਸਆਈ ਲਖਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਦਫ਼ਾ 137 (2), 96 ਬੀ ਐਨ ਐੱਸ ਤਹਿਤ ਕੇਸ ਦਰਜ ਕਰਕੇ ਲੜਕੀ ਅਤੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ ਜਾ ਰਹੀ ਹੈ| ਲੜਕੀ ਦੇ ਪਿਤਾ ਨੇ ਪੁਲੀਸ ਨੂੰ ਦੱਸਿਆ ਕਿ ਮੁਲਜ਼ਮ ਲੜਕੀ ਨੂੰ 23-24 ਜੁਲਾਈ ਦੀ ਦਰਮਿਆਨੀ ਰਾਤ ਨੂੰ ਅਗਵਾ ਕਰਕੇ ਲੈ ਗਿਆ ਜਿਸ ਬਾਰੇ ਪਰਿਵਾਰ ਨੂੰ 24 ਜੁਲਾਈ ਦੀ ਸਵੇਰੇ ਪਤਾ ਲੱਗਿਆ ਸੀ|
Advertisement
Advertisement
Advertisement