ਵਿਆਹੁਤਾ ਨਾਲ ਕੁੱਟਮਾਰ ਦੇ ਦੋਸ਼ ਹੇਠ ਕੇਸ ਦਰਜ
06:52 AM Nov 19, 2023 IST
ਡੇਰਾਬੱਸੀ: ਇੱਥੋਂ ਦੇ ਮੁਬਾਰਕਪੁਰ ਖੇਤਰ ਵਿੱਚ ਇਕ ਵਿਆਹੁਤਾ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਪੁਲੀਸ ਨੇ ਉਸ ਦੇ ਪਤੀ ਤੇ ਸਹੁਰੇ ਪਰਿਵਾਰ ਦੇ ਪੰਜ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਸੁਨੇਹਾ ਪਤਨੀ ਜਯੰਤ ਵਿਜੈ ਵਾਸੀ ਮੌਲੀ ਜੱਗਰਾਂ ਚੰਡੀਗੜ੍ਹ ਨੇ ਦੱਸਿਆ ਕਿ ਉਸ ਦਾ ਪਤੀ ਜਯੰਤ ਵਿਜੈ ਵਾਸੀ ਮੁਬਾਰਕਪੁਰ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਰਲ ਕੇ ਉਸ ਨੂੰ ਪ੍ਰੇਸ਼ਾਨ ਕਰਨ ਲੱਗ ਪਿਆ। ਉਸ ਦੇ ਪਤੀ ਨੇ ਉਸ ਨੂੰ ਨਹੀਂ ਦੱਸਿਆ ਕਿ ਉਸ ਦਾ ਪਹਿਲਾਂ ਵਿਆਹ ਹੋਇਆ ਸੀ ਜਿਸ ਦਾ ਪਹਿਲੇ ਵਿਆਹ ਤੋਂ 11 ਸਾਲਾਂ ਦਾ ਲੜਕਾ ਵੀ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement