For the best experience, open
https://m.punjabitribuneonline.com
on your mobile browser.
Advertisement

ਵਿਦਿਆਰਥੀ ਦੀ ਕੁੱਟਮਾਰ ਦੇ ਦੋਸ਼ ਹੇਠ ਕੇਸ ਦਰਜ

10:36 AM Aug 11, 2024 IST
ਵਿਦਿਆਰਥੀ ਦੀ ਕੁੱਟਮਾਰ ਦੇ ਦੋਸ਼ ਹੇਠ ਕੇਸ ਦਰਜ
Advertisement

ਫਗਵਾੜਾ: ਇੱਥੇ ਇੱਕ ਪੀਜੀ ’ਚ ਦਾਖ਼ਲ ਹੋ ਕੇ ਵਿਦਿਆਰਥੀ ਦੀ ਕੁੱਟਮਾਰ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਹੇਠ ਸਤਨਾਮਪੁਰਾ ਪੁਲੀਸ ਨੇ ਚਾਰ ਨੌਜਵਾਨਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਐੱਸ.ਪੀ. ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਨਿਆਸ਼ਾ ਮੁਟੰਡਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਸ਼ਾਮ 6 ਵਜੇ ਦੇ ਕਰੀਬ ਚਾਰ ਅਫ਼ਰੀਕ ਲੜਕਿਆਂ ਨੇ ਉਸਦੇ ਕਮਰੇ ਦਾ ਦਰਵਾਜਾ ਖੜਕਾਇਆ ਤੇ ਜਦੋਂ ਉਸ ਨੇ ਦਰਵਾਜ਼ਾ ਖੋਲ੍ਹਿਆ ਤਾਂ ਉਨ੍ਹਾਂ ਉਸਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਉਸਨੂੰ ਤੇਜ਼ ਹਥਿਆਰ ਨਾਲ ਮਾਰਨ ਦੀ ਕੋਸ਼ਿਸ਼ ਕੀਤੀ ਜਿਸ ਨਾਲ ਉਸਦੇ ਸਿਰ ’ਚ ਸੱਟ ਲੱਗ ਗਈ। ਉਸ ਨੇ ਦੋਸ਼ ਲਾਇਆ ਕਿ ਕਥਿਤ ਦੋਸ਼ੀ ਉਸਦਾ ਮੋਬਾਈਲ, ਲੈਪਟਾਪ ਤੇ ਪੈਸੇ ਲੈ ਕੇ ਫ਼ਰਾਰ ਹੋ ਗਏ। ਇਸ ਸਬੰਧ ’ਚ ਪੁਲੀਸ ਨੇ ਆਵਲ ਆਜ਼ਾਦ, ਲਾਵਨ ਉਰਫ਼ ਅੱਬਾ, ਅਬਦੁੱਲ ਰਾਸ਼ਿਦ ਤੇ ਰੋਮਨ ਸਟਾਰਮਿਸ ਖਿਲਾਫ਼ ਕੇਸ ਦਰਜ ਕਰ ਕੇ ਰੋਮਨ, ਆਵਲ ਤੇ ਲਾਵਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਚਹੇੜੂ ਚੌਕੀ ਇੰਚਾਰਜ ਦਰਸ਼ਨ ਸਿੰਘ ਭੱਟੀ ਨੇ ਦੱਸਿਆ ਕਿ ਪੁਲੀਸ ਵੱਲੋਂ ਇਨ੍ਹਾਂ ਪਾਸੋਂ ਮੋਬਾਈਲ ਤੇ ਲੈਪਟਾਪ ਬਰਾਮਦ ਕਰ ਲਿਆ ਹੈ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement