For the best experience, open
https://m.punjabitribuneonline.com
on your mobile browser.
Advertisement

ਠੱਗੀ ਮਾਰਨ ਦੇ ਦੋਸ਼ ਹੇਠ ਕੇਸ ਦਰਜ

10:23 AM May 08, 2024 IST
ਠੱਗੀ ਮਾਰਨ ਦੇ ਦੋਸ਼ ਹੇਠ ਕੇਸ ਦਰਜ
Advertisement

ਪਠਾਨਕੋਟ: ਸੁਜਾਨਪੁਰ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂ ਤੇ 22 ਲੱਖ ਰੁਪਏ ਦੀ ਠੱਗੀ ਦੇ ਮਾਮਲੇ ਵਿੱਚ ਪਤੀ-ਪਤਨੀ ਖਿਲਾਫ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨਪ੍ਰੀਤ ਕੌਰ ਪਤਨੀ ਗੁਰਨਾਮ ਸਿੰਘ ਵਾਸੀ ਗੁਸਾਈਂਪੁਰ ਵੱਲੋਂ ਐੱਸਐੱਸਪੀ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਉਸ ਦਾ ਲੜਕਾ ਗੁਰਵਿੰਦਰ ਸਿੰਘ ਨੂੰ ਲੈ ਕੇ ਜਸਕਰਨ ਸਿੰਘ ਅਤੇ ਉਸ ਦੀ ਪਤਨੀ ਕਾਜਲ ਵਾਸੀ ਮਾਨਗੜ੍ਹ ਗੜ੍ਹਦੀਵਾਲ, ਜ਼ਿਲ੍ਹਾ ਹੁਸ਼ਿਆਰਪੁਰ 19 ਸਤੰਬਰ 2021 ਨੂੰ ਉਸ ਦੇ ਘਰ ਆਏ ਤੇ ਕਹਿਣ ਲੱਗੇ ਕਿ ਉਹ ਉਸ ਨੂੰ ਅਮਰੀਕਾ ਭੇਜ ਸਕਦੇ ਹਨ । ਉਨ੍ਹਾਂ ਅਲੱਗ-ਅਲੱਗ ਸਮੇਂ ’ਤੇ ਕੈਸ਼ ਅਤੇ ਬੈਂਕ ਗੂਗਲ-ਪੇਅ ਰਾਹੀਂ 22.87 ਲੱਖ ਰੁਪਏ ਦਾ ਭੁਗਤਾਨ ਕਰ ਦਿੱਤਾ ਪਰ ਉਸ ਦੇ ਬੇਟੇ ਨੂੰ ਅਮਰੀਕਾ ਭੇਜਣ ਦੇ ਨਾਂ ਤੇ ਠੱਗੀ ਕੀਤੀ ਗਈ ਜਦ ਕਿ ਉਸ ਦੇ ਬੇਟੇ ਨੂੰ ਬਾਰਸੀਲੋਨਾ ਵਿੱਚ ਛੱਡ ਦਿੱਤਾ ਗਿਆ। -ਪੱਤਰ ਪ੍ਰੇਰਕ

Advertisement

ਵਿਦੇਸ਼ ਭੇਜਣ ਦੇ ਨਾਂ ’ਤੇ 12 ਲੱਖ ਰੁਪਏ ਦੀ ਠੱਗੀ

ਧਾਰੀਵਾਲ (ਪੱਤਰ ਪ੍ਰੇਰਕ): ਨਿਊਜ਼ੀਲੈਂਡ ਭੇਜਣ ਦੇ ਨਾਂ ’ਤੇ 12 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਦੋ ਜਣਿਆਂ (ਪਤੀ-ਪਤਨੀ) ਵਿਰੁੱਧ ਕੇਸ ਦਰਜ ਕੀਤਾ ਹੈ। ਗੁਰਪਿੰਦਰ ਸਿੰਘ ਵਾਸੀ ਇੰਦਰਵਾਲ ਨੇ ਉੱਚ ਪੁਲੀਸ ਅਧਿਕਾਰੀਆਂ ਨੂੰ ਦੱਸਿਆ ਕਿ ਏਜੰਟ ਬਲਬੀਰ ਸਿੰਘ ਅਤੇ ਉਸਦੀ ਪਤਨੀ ਜਸਵੀਰ ਕੌਰ ਵਾਸੀ ਮੁਹੱਲਾ ਗੁਰੁ ਨਾਨਕਪੁਰਾ ਵਾਰਡ ਨੰਬਰ 11 ਰਾਏਕੋਟ ਲੁਧਿਆਣਾ ਨੇ ਉਸਦੇ ਦੇ ਲੜਕੇ ਜੋਬਨਪ੍ਰੀਤ ਸਿੰਘ ਨੂੰ ਵਿਦੇਸ਼ ਭੇਜਣ ਦੇ ਨਾਂ 12 ਲੱਖ ਰੁਪਏ ਦੀ ਠੱਗੀ ਮਾਰ ਕੇ ਉਸ ਨਾਲ ਧੋਖਾਧੜੀ ਕੀਤੀ ਹੈ।

Advertisement
Author Image

joginder kumar

View all posts

Advertisement
Advertisement
×