ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਕਾਰੀ ਜਾਇਦਾਦ ’ਤੇ ਇਮਾਰਤ ਉਸਾਰਨ ਦੇ ਦੋਸ਼ ਹੇਠ ਕੇਸ ਦਰਜ

08:40 AM Jun 15, 2024 IST

ਪੱਤਰ ਪ੍ਰੇਰਕ
ਸਮਾਣਾ, 14 ਜੂਨ
ਪਿੰਡ ਲੁੱਟਕੀ ਮਾਜਰਾ (ਜੌੜਾਮਾਜਰਾ) ਦੇ ਖਰੀਦ ਕੇਂਦਰ ’ਚ ਸਰਕਾਰੀ ਜਾਇਦਾਦ ’ਤੇ ਨਾਜਾਇਜ਼ ਇਮਾਰਤ ਦੀ ਉਸਾਰੀ ਕਰਨ ਦੇ ਦੋਸ਼ ਹੇਠ ਸਦਰ ਪੁਲੀਸ ਨੇ ਸਾਧੂ ਚਰਨ ਦਾਸ ਵਾਸੀ ਪਿੰਡ ਲੁੱਟਕੀ ਮਾਜਰਾ ਖਿਲਾਫ ਮਾਮਲਾ ਦਰਜ ਕੀਤਾ ਹੈ। ਮਾਮਲੇ ਦੇ ਜਾਂਚ ਅਧਿਕਾਰੀ ਮਾਵੀਕਲਾਂ ਪੁਲੀਸ ਮੁਖੀ ਹਰਦੀਪ ਸਿੰਘ ਵਿਰਕ ਨੇ ਦੱਸਿਆ ਕਿ ਸੈਕਟਰੀ ਮਾਰਕੀਟ ਕਮੇਟੀ ਸਮਾਣਾ ਵੱਲੋਂ ਸਦਰ ਪੁਲੀਸ ਨੂੰ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਪਿੰਡ ਲੁੱਟਕੀ ਮਾਜਰਾ (ਜੌੜਾਮਾਜਰਾ) ਖਰੀਦ ਕੇਂਦਰ ’ਚ ਉਕਤ ਵਿਅਕਤੀ ਨੇ ਨਾਜਾਇਜ ਕਬਜ਼ਾ ਕਰਕੇ ਸਰਕਾਰੀ ਖਰੀਦ ਕੇਂਦਰ ’ਚ ਇਮਾਰਤ ਦਾ ਨਿਰਮਾਣ ਕਰਕੇ ਕਰੀਬ 300 ਵਰਗ ਗਜ਼ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰ ਲਿਆ ਹੈ। ਅਧਿਕਾਰੀ ਅਨੁਸਾਰ ਪੁਲੀਸ ਨੇ ਜਾਂਚ ਪੜਤਾਲ ਉਪਰੰਤ ਸ਼ਿਕਾਇਤ ਨੂੰ ਸਹੀ ਪਾਏ ਜਾਣ ’ਤੇ ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰਕੇ ਨਿਰਮਾਣ ਕੰਮ ਨੂੰ ਤੁਰੰਤ ਰੋਕ ਦਿੱਤਾ। ਪੁਲੀਸ ਅਨੁਸਾਰ ਮੁਲਜ਼ਮ ਫਰਾਰ ਹੈ, ਜਿਸ ਨੂੰ ਛੇਤੀ ਕਾਬੂ ਕਰ ਲਿਆ ਜਾਵੇ। ਇਸ ਦੌਰਾਨ ਪੁਲੀਸ ਅਧਿਕਾਰੀ ਨੇ ਕਿਹਾ ਕਿ ਕਿਸੇ ਨੂੰ ਵੀ ਸਰਕਾਰੀ ਜਾਇਦਾਦਾ ’ਤੇ ਕਬਜ਼ੇ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Advertisement

Advertisement
Advertisement