For the best experience, open
https://m.punjabitribuneonline.com
on your mobile browser.
Advertisement

ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ਹੇਠ ਕੇਸ ਦਰਜ

10:37 AM Apr 01, 2024 IST
ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ਹੇਠ ਕੇਸ ਦਰਜ
Advertisement

ਪੱਤਰ ਪ੍ਰੇਰਕ
ਤਰਨ ਤਾਰਨ, 31 ਮਾਰਚ
ਸਰਾਲੀ ਮੰਡ ਦੇ ਸਕੂਲ ਵਿੱਚ ਪੜ੍ਹਦੀ ਇਕ ਨਾਬਾਲਗ ਲੜਕੀ ਨੂੰ ਕਰੀਬ ਇਕ ਹਫਤਾ ਪਹਿਲਾਂ ਉਸ ਨਾਲ ਪੜ੍ਹਦਾ ਲੜਕਾ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਕੋਟ ਮੁਹਮੰਦ ਖਾਂ ਪਿੰਡ ਤੋਂ ਅਗਵਾ ਕਰ ਕੇ ਲੈ ਗਿਆ। ਇਸ ਸਬੰਧੀ ਲੜਕੇ ਖਿਲਾਫ਼ ਗੋਇੰਦਵਾਲ ਸਾਹਿਬ ਦੀ ਪੁਲੀਸ ਨੇ ਕੇਸ ਦਰਜ ਕੀਤਾ ਹੈ। ਲੜਕੀ ਸਰਾਲੀ ਮੰਡ ਵਿੱਚ ਆਪਣੇ ਨਾਨਕੇ ਪਿੰਡ ਪੜ੍ਹਦੀ ਸੀ। ਲੜਕੀ ਦੇ ਪਿਤਾ ਨੇ ਪੁਲੀਸ ਨੂੰ ਦੱਸਿਆ ਕਿ ਲੜਕੀ ਸਾਲਾਨਾ ਪ੍ਰੀਖਿਆ ਦੇ ਪੇਪਰ ਦੇ ਕੇ ਆਪਣੇ ਮਾਤਾ-ਪਿਤਾ ਲੋਕ ਕੋਟ ਮੁਹੰਮਦ ਖਾਂ ਚਲੇ ਆਈ ਸੀ, ਜਿਥੋਂ ਮੁਲਜ਼ਮ ਉਸ ਨੂੰ ਅਗਵਾ ਕਰਕੇ ਲੈ ਗਿਆ। ਪੀੜਤ ਲੜਕੀ ਦੇ ਪਿਤਾ ਵੱਲੋਂ ਥਾਣਾ ਗੋਇੰਦਵਾਲ ਸਾਹਿਬ ਦੇ ਪੁਲੀਸ ਅਧਿਕਾਰੀ ਏ ਐਸ ਆਈ ਕੁਲਵਿੰਦਰ ਕੌਰ ਕੋਲ ਦਰਜ ਕਰਵਾਏ ਜਿਸ ਦੇ ਅਧਾਰ ਤੇ ਗੋਇੰਦਵਾਲ ਸਾਹਿਬ ਦੀ ਪੁਲੀਸ ਨੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕੀਤੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×