ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਾਬਾਲਿਗ ਨੂੰ ਵਰਗਲਾਉਣ ਦੇ ਦੋਸ਼ ਹੇਠ ਕੇਸ ਦਰਜ

10:17 AM Aug 14, 2024 IST

ਪੱਤਰ ਪ੍ਰੇਰਕ
ਪਠਾਨਕੋਟ, 13 ਅਗਸਤ
ਪਠਾਨਕੋਟ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਲੜਕੀ ਦੀ ਉਮਰ 13 ਸਾਲ ਹੈ ਅਤੇ ਸਰਕਾਰੀ ਸਕੂਲ ਵਿੱਚ ਨੌਵੀਂ ਕਲਾਸ ਵਿੱਚ ਪੜ੍ਹਦੀ ਹੈ। ਬੀਤੇ ਦਿਨ ਸਵੇਰੇ ਉਸ ਦੀ ਬੇਟੀ ਇਹ ਕਹਿ ਕੇ ਘਰ ਤੋਂ ਗਈ ਸੀ ਕਿ ਉਸ ਦੇ ਸਕੂਲ ਵਿੱਚ ਪ੍ਰੋਗਰਾਮ ਹੈ ਅਤੇ ਮੈਡਮ ਨੇ ਬਿਨਾਂ ਵਰਦੀ ਦੇ ਸਕੂਲ ਵਿੱਚ ਆਉਣ ਨੂੰ ਕਿਹਾ ਹੈ। ਇਸ ਤੋਂ ਬਾਅਦ ਉਸ ਨੂੰ ਪਤਾ ਲੱਗਾ ਕਿ ਸਕੂਲ ਵਿੱਚ ਛੁੱਟੀ ਸੀ ਪਰ ਉਸ ਦੀ ਬੇਟੀ ਅਜੇ ਤੱਕ ਘਰ ਵਾਪਸ ਨਹੀਂ ਆਈ। ਉਸ ਨੇ ਆਪਣੇ ਰਿਸ਼ਤੇਦਾਰਾਂ ਦਾ ਪਤਾ ਕੀਤਾ ਪਰ ਉਸ ਦੀ ਬੇਟੀ ਦਾ ਕੋਈ ਵੀ ਅਤਾ-ਪਤਾ ਨਹੀਂ ਲੱਗਾ। ਪਿਤਾ ਨੇ ਦੋਸ਼ ਲਗਾਇਆ ਕਿ ਉਸ ਦੀ ਲੜਕੀ ਨੂੰ ਕੋਈ ਅਣਪਛਾਤਾ ਵਰਗਲਾ ਕੇ ਆਪਣੇ ਨਾਲ ਲੈ ਗਿਆ ਹੈ ਅਤੇ ਉਸ ਦੀ ਲੜਕੀ ਨੂੰ ਗੈਰ-ਕਾਨੂੰਨੀ ਢੰਗ ਨਾਲ ਬੰਦ ਕਰਕੇ ਆਪਣੀ ਹਿਰਾਸਤ ਵਿੱਚ ਰੱਖਿਆ ਹੈ। ਥਾਣਾ ਡਵੀਜ਼ਨ ਨੰਬਰ-2 ਦੀ ਪੁਲੀਸ ਨੇ ਅਣਪਛਾਤੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

Advertisement

Advertisement
Advertisement