ਨਾਬਾਲਗ ਨਾਲ ਛੇੜਛਾੜ ਦੇ ਦੋਸ਼ ਹੇਠ ਕੇਸ ਦਰਜ
06:55 AM Sep 24, 2024 IST
ਠਾਣੇ, 23 ਸਤੰਬਰ
ਪੁਲੀਸ ਨੇ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਆਪਣੇ ਚਚੇਰੇ ਭਰਾ ਦੀ 18 ਮਹੀਨੇ ਦੀ ਧੀ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ 21 ਸਾਲਾ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਨਰਪੋਲੀ ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ 8 ਮਈ ਨੂੰ ਭਿਵੰਡੀ ਖੇਤਰ ਦੀ ਇਸ ਘਟਨਾ ਬਾਰੇ ਜਦੋਂ ਬੱਚੀ ਦੀ ਮਾਂ ਨੇ ਆਪਣੇ ਪਤੀ ਨੂੰ ਦੱਸਿਆ ਤਾਂ ਉਸ ਨੇ ਆਪਣੀ ਪਤਨੀ ਨੂੰ ਕਥਿਤ ਤੌਰ ’ਤੇ ਧਮਕਾਇਆ, ਜਿਸ ਤਹਿਤ ਬੱਚੀ ਦੇ ਪਿਤਾ ਖ਼ਿਲਾਫ਼ ਵੀ ਪਤਨੀ ਨੂੰ ਧਮਕਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਐੱਫਆਈਆਰ ਦਰਜ ਕਰਨ ਵਿੱਚ ਹੋਈ ਦੇਰ ਦਾ ਪੁਲੀਸ ਵੱਲੋਂ ਕੋਈ ਕਾਰਨ ਨਹੀਂ ਦੱਸਿਆ ਗਿਆ।
ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੇ ਬੱਚੀ ਦੇ ਕੱਪੜੇ ਉਤਾਰਨ ਤੋਂ ਬਾਅਦ ਉਸ ਨਾਲ ਛੇੜਖਾਨੀ ਕੀਤੀ ਤੇ ਜਦੋਂ ਲੜਕੀ ਦੀ ਮਾਂ ਨੇ ਆਪਣੇ ਪਤੀ ਨੂੰ ਇਸ ਬਾਰੇ ਦੱਸਿਆ ਤਾਂ ਉਸ ਨੇ ਅਤੇ ਮੁਲਜ਼ਮ ਨੇ ਉਸ ਨੂੰ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹਿਣ ਦੀ ਧਮਕੀ ਦਿੱਤੀ। -ਪੀਟੀਆਈ
Advertisement
Advertisement