ਵੀਜ਼ਾ ਰੀਨਿਊ ਨਾ ਕਰਵਾਉਣ ਦੇ ਦੋਸ਼ ਹੇਠ ਕੇਸ ਦਰਜ
07:56 AM Mar 31, 2024 IST
Advertisement
ਪੱਤਰ ਪ੍ਰੇਰਕ
ਫਗਵਾੜਾ, 30 ਮਾਰਚ
ਇੱਕ ਵਿਦੇਸ਼ੀ ਨਾਗਰਿਕ ਦਾ ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਨਵਾਂ ਵੀਜ਼ਾ ਨਾ ਹੋਣ ਦੇ ਸਬੰਧ ’ਚ ਸਤਨਾਮਪੁਰਾ ਪੁਲੀਸ ਨੇ ਇੱਕ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਹੈ। ਚਹੇੜੂ ਚੌਕੀ ਇੰਚਾਰਜ ਦਰਸ਼ਨ ਸਿੰਘ ਭੱਟੀ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਨਾਕਾਬੰਦੀ ਦੌਰਾਨ ਇੱਕ ਵਿਦੇਸ਼ੀ ਨਾਗਰਿਕ ਨੂੰ ਮਹੇੜੂ ਤੋਂ ਆਉਂਦੇ ਸਮੇਂ ਰੋਕ ਕੇ ਉਸ ਦੇ ਦਸਤਾਵੇਜ਼ਾਂ ਦੀ ਚੈਕਿੰਗ ਕੀਤੀ, ਇਸ ਦੌਰਾਨ ਉਸ ਦਾ 3 ਨਵੰਬਰ 2023 ਤੱਕ ਵੈਲਿਡ ਸੀ ਤੇ ਨਵਾਂ ਵੀਜ਼ਾ ਅਪਲਾਈ ਕਰਨ ਸਬੰਧੀ ਤਸੱਲੀ ਬਖਸ਼ ਜਵਾਬ ਨਹੀਂ ਦਿੱਤਾ, ਪੁਲੀਸ ਨੇ ਔਵਲ ਮੁਰਤਲਾ ਵਾਸੀ ਪੀਜੀ ਲਾਅ ਗੇਟ ਮਹੇੜੂ ਖਿਲਾਫ਼ ਕੇਸ ਦਰਜ ਕੀਤਾ ਹੈ।
Advertisement
Advertisement
Advertisement