ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਬਾਲਗ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਕੇਸ ਦਰਜ

08:32 AM Jul 06, 2023 IST

ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਪੁਲੀਸ ਨੇ ਇੱਕ ਨਾਬਾਲਗ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਇੱਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮ ਰਿਸ਼ਤੇ ’ਚ ਪੀੜਤ ਲੜਕੀ ਦਾ ਮਾਮਾ ਲੱਗਦਾ ਹੈ। ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਇਸ ਮਾਮਲੇ ’ਚ ਨਾਬਾਲਗ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਉਸ ਦੇ ਮਾਮਾ ਬਹਾਦਰ ਕੇ ਰੋਡ ਸਥਿਤ ਬਾਜ਼ੀਗਰ ਬਸਤੀ ਵਾਸੀ ਧਰਮਿੰਦਰ ਸਿੰਘ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਪੀੜਤਾ ਦੀ ਮੈਡੀਕਲ ਜਾਂਚ ਕਰਵਾਈ ਜਾ ਰਹੀ ਹੈ। ਨਾਬਾਲਗ ਦੀ ਮਾਂ ਵੱਲੋਂ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਸ ਦਾ ਪਤੀ ਤੇ ਲੜਕਾ ਪਿਛਲੇ ਕੁਝ ਦਿਨਾਂ ਤੋਂ ਪਿੰਡ ਗਏ ਹੋਏ ਹਨ। ਉਹ ਇੱਕ ਫੈਕਟਰੀ ’ਚ ਕੰਮ ਕਰਦੀ ਹੈ। ਲੰਘੀ 3 ਜੁਲਾਈ ਨੂੰ ਉਹ ਆਪਣੇ ਕੰਮ ’ਤੇ ਗਈ ਹੋਈ ਸੀ। ਪਿੱਛੋਂ ਉਸ ਦੀ ਨਾਬਾਲਗ ਬੇਟੀ ਆਪਣੀ ਛੋਟੀ ਭੈਣ ਨਾਲ ਘਰ ਮੌਜੂਦ ਸੀ ਜਿਸ ਦੌਰਾਨ ਮੁਲਜ਼ਮ ਨੇ ਲੜਕੀ ਨੂੰ ਆਪਣੇ ਕਮਰੇ ’ਚ ਬੁਲਾ ਕੇ ਉਸ ਨਾਲ ਜਬਰ-ਜਨਾਹ ਕੀਤਾ ਅਤੇ ਇਸ ਬਾਰੇ ਕਿਸੇ ਨੂੰ ਨਾ ਦੱਸਣ ਲਈ ਧਮਕੀਆਂ ਵੀ ਦਿੱਤੀਆਂ।

Advertisement

Advertisement
Tags :
ਜਬਰ-ਜਨਾਹਨਾਬਾਲਗ