For the best experience, open
https://m.punjabitribuneonline.com
on your mobile browser.
Advertisement

ਨਾਬਾਲਗ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਕੇਸ ਦਰਜ

06:17 AM Mar 29, 2024 IST
ਨਾਬਾਲਗ ਨਾਲ ਜਬਰ ਜਨਾਹ ਦੇ ਦੋਸ਼ ਹੇਠ ਕੇਸ ਦਰਜ
Advertisement

ਪੱਤਰ ਪ੍ਰੇਰਕ
ਪੰਚਕੂਲਾ, 28 ਮਾਰਚ
ਕਾਲਕਾ ਇੱਕ ਨਾਬਾਲਗ ਲੜਕੇ ਨੇ ਚਾਰ ਸਾਲ ਦੀ ਬੱਚੀ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਕੀਤੀ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਔਰਤ ਨੇ ਦੱਸਿਆ ਕਿ ਹਾਲ ਹੀ ’ਚ ਉਹ ਆਪਣੇ ਘਰ ਦੀ ਛੱਤ ’ਤੇ ਕੱਪੜੇ ਸੁਕਾਉਣ ਲਈ ਗਈ ਸੀ। ਉਸ ਸਮੇਂ ਉਨ੍ਹਾਂ ਦੀ ਬੇਟੀ ਵੀ ਨਾਲ ਸੀ। ਇਸ ਦੌਰਾਨ ਉਨ੍ਹਾਂ ਦੇ ਨਾਲ ਕਿਰਾਏ ’ਤੇ ਰਹਿਣ ਵਾਲਾ ਇਕ ਲੜਕਾ ਮੋਬਾਈਲ ’ਤੇ ਲੜਕੀ ਨੂੰ ਕਾਰਟੂਨ ਦਿਖਾ ਰਿਹਾ ਸੀ ਅਤੇ ਉਹ ਲੜਕੀ ਨੂੰ ਆਪਣੇ ਨਾਲ ਕਮਰੇ ਵਿਚ ਲੈ ਗਿਆ ਅਤੇ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਕੀਤੀ। ਔਰਤ ਨੇ ਦੱਸਿਆ ਕਿ ਉਸ ਦੀ ਬੇਟੀ ਨੇ ਉਸ ਨੂੰ ਇਹ ਗੱਲ ਦੱਸੀ। ਪੁਲੀਸ ਅਧਿਕਾਰੀਆਂ ਨੇ ਉਨ੍ਹਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਨਾਬਾਲਗ ਲੜਕੇ ਖ਼ਿਲਾਫ਼ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨਾਬਾਲਗ ਨੂੰ ਪੁਲੀਸ ਨੇ ਗ੍ਰਿਫ਼ਤਾਕਰ ਕਰਕੇ ਬਾਲ ਸੁਧਾਰ ਕੇਂਦਰ ਭੇਜ ਦਿੱਤਾ।

Advertisement

Advertisement
Author Image

joginder kumar

View all posts

Advertisement
Advertisement
×