ਪਰਸ ਖੋਹਣ ਦੇ ਦੋਸ਼ ਹੇਠ ਕੇਸ ਦਰਜ
11:10 AM Aug 06, 2023 IST
ਫਗਵਾੜਾ (ਪੱਤਰ ਪ੍ਰੇਰਕ): ਕੰਮ ਤੋਂ ਵਾਪਸ ਘਰ ਜਾ ਰਹੀ ਇੱਕ ਮਹਿਲਾ ਦਾ ਪਰਸ ਖੋਹ ਕੇ ਲਿਜਾਣ ਦੇ ਦੋਸ਼ ਹੇਠ ਸਿਟੀ ਪੁਲੀਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਧਾਰਾ 379-ਬੀ ਤਹਿਤ ਕੇਸ ਦਰਜ ਕੀਤਾ ਹੈ। ਐੱਸਐੱਚਓ ਸਿਟੀ ਅਮਨਦੀਪ ਨਾਹਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਕਿਰਨ ਪਤਨੀ ਕੁਲਵੰਤ ਸਿੰਘ ਹਾਲ ਵਾਸੀ ਨਿਊ ਮਾਡਲ ਟਾਊਨ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਆਪਣੇ ਕੰਮ ਤੋਂ ਵਾਪਸ ਘਰ ਜਾ ਰਹੀ ਸੀ ਕਿ ਜਦੋਂ ਉਹ ਘੁਮਿਆਰਾ ਵਾਲੀ ਗਲੀ ਪਾਸ ਪੁੱਜੀ ਤਾਂ ਇੱਕ ਨੌਜਵਾਨ ਨੇ ਝੱਪਟ ਮਾਰ ਕੇ ਉਸਦਾ ਪਰਸ ਖੋਹ ਲਿਆ ਤੇ ਫ਼ਰਾਰ ਹੋ ਗਿਆ।
Advertisement
Advertisement