ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ

08:02 AM Jul 30, 2024 IST

ਪੱਤਰ ਪ੍ਰੇਰਕ
ਰਤੀਆ, 29 ਜੁਲਾਈ
ਪਿੰਡ ਕਮਾਨਾ ਵਿੱਚ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਕੇ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਕਮਾਨਾ ਦੇ ਵਾਸੀ ਨਾਜਰ ਸਿੰਘ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਕਿ ਅੱਜ ਸਵੇਰੇ ਕਰੀਬ 8:15 ਵਜੇ ਉਸ ਨੇ ਆਪਣਾ ਮੋਟਰਸਾਈਕਲ ਆਪਣੇ ਖੇਤ ਨੇੜੇ ਖੜ੍ਹਾ ਕੀਤਾ ਸੀ ਅਤੇ ਉਹ ਖੇਤ ਦੇ ਕੰਮ ਵਿੱਚ ਰੁੱਝ ਗਿਆ ਸੀ। ਕੁੱਝ ਸਮੇਂ ਬਾਅਦ ਜਦੋਂ ਉਹ ਸੜਕ ’ਤੇ ਆਇਆ ਤਾਂ ਮੋਟਰਸਾਈਕਲ ਲਾਪਤਾ ਸੀ। ਖੇਤ ਨੇੜਿਓਂ ਪ੍ਰਾਪਤ ਸੀਸੀਟੀਵੀ ਫੁਟੇਜ਼ ਵਿੱਚ ਇੱਕ ਅਣਪਛਾਤਾ ਨੌਜਵਾਨ ਉਸ ਦਾ ਮੋਟਰਸਾਈਕਲ ਚੋਰੀ ਕਰਕੇ ਲਿਜਾਂਦਾ ਨਜ਼ਰ ਆ ਰਿਹਾ ਹੈ। ਮੋਟਰਸਾਈਕਲ ਮਾਲਕ ਨੇ ਸਬੰਧਿਤ ਅਣਪਛਾਤੇ ਵਿਅਕਤੀ ਦੀ ਫੁਟੇਜ਼ ਪੁਲੀਸ ਹਵਾਲੇ ਕਰਦਿਆਂ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਪੁਲੀਸ ਨੇ ਇਸ ਸਬੰਧੀ ਇਕ ਟੀਮ ਗਠਿਤ ਕਰਕੇ ਮੌਕੇ ’ਤੇ ਭੇਜ ਦਿੱਤੀ ਹੈ।

Advertisement

Advertisement
Advertisement