ਪਰਾਲੀ ਸਾੜਨ ਦੇ ਦੋਸ਼ ਹੇਠ ਕੇਸ ਦਰਜ
10:41 AM Nov 03, 2024 IST
ਫਗਵਾੜਾ: ਪਿੰਡ ਉੱਚਾ ਵਿੱਚ ਖੇਤਾਂ ’ਚ ਪਰਾਲੀ ਨੂੰ ਅੱਗ ਲਾ ਕੇ ਡੀਸੀ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਪੁਲੀਸ ਨੇ ਦੋ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਥਾਣੇਦਾਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਉੱਚਾ ਵਿੱਚ ਉਕਤ ਵਿਅਕਤੀਆਂ ਨੇ ਖੇਤਾਂ ’ਚ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਹੈ ਜਿਸ ਸਬੰਧ ’ਚ ਪੁਲੀਸ ਨੇ ਸੁਰਜੀਤ ਸਿੰਘ ਅਤੇ ਅਰਵਿੰਦਰ ਸਿੰਘ ਉਰਫ਼ ਬਿੰਦਰ ਵਾਸੀਆਨ ਉੱਚਾ ਪਿੰਡ ਖ਼ਿਲਾਫ਼ ਕੇਸ ਦਰਜ ਕੀਤਾ ਹੈ। - ਪੱਤਰ ਪ੍ਰੇਰਕ
Advertisement
Advertisement