ਪਰਾਲੀ ਸਾੜਨ ਦੇ ਦੋਸ਼ ਹੇਠ ਕੇਸ ਦਰਜ
06:50 AM Nov 04, 2024 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਨਵੰਬਰ
ਵੱਖ ਵੱਖ ਥਾਣਿਆਂ ਦੀ ਪੁਲੀਸ ਵੱਲੋਂ ਝੋਨੇ ਦੀ ਪਰਾਲੀ ਸਾੜਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ। ਇਸ ਸਬੰਧੀ ਥਾਣਾ ਸਾਹਨੇਵਾਲ ਦੇ ਥਾਣੇਦਾਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਸੀਨੀਅਰ ਅਫਸਰਾਂ ਵੱਲੋਂ ਭੇਜੀ ਗਈ ਸੈਟੇਲਾਈਟ ਡਾਟਾ ਫਾਈਲ ਰਾਹੀਂ ਪਤਾ ਲੱਗਿਆ ਕਿ ਪਿੰਡ ਨੱਤ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਝੋਨੇ ਦੀ ਪਰਾਲੀ ਸਾੜੀ ਗਈ ਹੈ। ਇਸ ਮਗਰੋਂ ਪੁਲੀਸ ਨੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮ ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਮੇਹਰਬਾਨ ਦੇ ਥਾਣੇਦਾਰ ਪਰਮੋਧ ਰਾਜ ਨੇ ਦੱਸਿਆ ਕਿ ਪਿੰਡ ਹਵਾਸ ਦੇ ਬਾਹਰ ਵਾਲੇ ਪਾਸੇ ਜ਼ਮੀਨ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਝੋਨੇ ਦੀ ਪਰਾਲੀ ਸਾੜੇ ਜਾਣ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
Advertisement
Advertisement