ਪਰਾਲੀ ਸਾੜਨ ਦੇ ਦੋਸ਼ ਤਹਿਤ ਕੇਸ ਦਰਜ
11:35 AM Nov 06, 2024 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 5 ਨਵੰਬਰ
ਥਾਣਾ ਕੂੰਮਕਲਾਂ ਦੀ ਪੁਲੀਸ ਨੇ ਪਿੰਡ ਕਟਾਣੀ ਕਲਾਂ ਵਿੱਚ ਪਰਾਲੀ ਸਾੜਨ ਦੇ ਦੋਸ਼ ਤਹਿਤ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਦਫ਼ਤਰ ਡਿਵੀਜ਼ਨਲ ਲੈਵਲ ਮੌਨੀਟਰਰਿੰਗ ਕਮੇਟੀ ਵੱਲੋਂ ਹਰਵਿੰਦਰ ਸਿੰਘ ਵਾਸੀ ਪਿੰਡ ਕਟਾਣੀ ਕਲਾਂ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਸੀ ਕਿ ਉਸ ਨੇ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਹੈ। ਪੁਲੀਸ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਤਹਿਤ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਪਰਾਲੀ ਸਾੜਨ ਦੀ ਮਨਾਹੀ ਕੀਤੀ ਗਈ ਹੈ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਸ਼ਿਕਾਇਤ ਮਿਲਣ ’ਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement