ਪਰਾਲੀ ਸਾੜਨ ਦੇ ਦੋਸ਼ ਹੇਠ ਕੇਸ ਦਰਜ
10:30 AM Nov 07, 2024 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 6 ਨਵੰਬਰ
ਥਾਣਾ ਸਦਰ ਦੀ ਪੁਲੀਸ ਵੱਲੋਂ ਪਰਾਲੀ ਸਾੜਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਥਾਣੇਦਾਰ ਨਵੀਨ ਕੁਮਾਰ ਨੇ ਦੱਸਿਆ ਕਿ ਸੀਨੀਅਰ ਅਫ਼ਸਰਾ ਵੱਲੋਂ ਜਾਣਕਾਰੀ ਦਿੱਤੀ ਗਈ ਸੀ ਕਿ ਪਿੰਡ ਗਿੱਲ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਗਈ ਹੈ। ਪੁਲੀਸ ਵੱਲੋਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮ ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਲਗਾਤਾਰ ਪ੍ਰੇਰਿਆ ਜਾ ਰਿਹਾ ਹੈ।
Advertisement
Advertisement