ਧਮਕੀਆਂ ਦੇਣ ਅਤੇ ਪੈਸੇ ਮੰਗਣ ਦੇ ਦੋਸ਼ ਹੇਠ ਕੇਸ ਦਰਜ
07:48 AM Sep 04, 2024 IST
ਪੱਤਰ ਪ੍ਰੇਰਕ
ਲਹਿਰਾਗਾਗਾ, 3 ਸਤੰਬਰ
ਨੇੜਲੇ ਪਿੰਡ ਆਲਮਪੁਰ ਦੇ ਰਾਜਵਿੰਦਰ ਸਿੰਘ ਰਾਜੂ ਅਤੇ ਪਿੰਡ ਬਲਰਾਂ ਦੇ ਕੁਲਦੀਪ ਸਿੰਘ ਮੌੜ ਖ਼ਿਲਾਫ਼ ਜੈਨਪਾਲ ਸਿੰਘ ਦੇ ਬਿਆਨ ’ਤੇ ਪੁਲੀਸ ਨੇ ਪੰਜਾਹ ਹਜ਼ਾਰ ਰੁਪਏ ਮਹੀਨਾ ਮੰਗਣ ਅਤੇ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜੈਨਪਾਲ ਸਿੰਘ ਨੇ ਦੱਸਿਆ ਕਿ ਉਸ ਦਾ ਪਾਤੜਾਂ ਰੋਡ ’ਤੇ ਹੋਟਲ ਹੈ, ਜਿੱਥੇ ਆ ਕੇ ਮੁਲਜ਼ਮਾਂ ਨੇ ਪੰਜਾਹ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਮੰਗ ਕੀਤੀ ਅਤੇ ਧਮਕੀਆਂ ਦਿੱਤੀਆਂ। ਪੀੜਤ ਨੇ ਇਸ ਦੀ ਸ਼ਿਕਾਇਤ ਪੁਲੀਸ ਕੋਲ ਦਰਜ ਕਰਵਾਈ ਹੈ। ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
Advertisement
Advertisement