ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚਮਕੌਰ ਸਾਹਿਬ ਦੇ ਗੁਰਦੁਆਰੇ ’ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ

07:51 PM Nov 05, 2023 IST

ਸੰਜੀਵ ਬੱਬੀ
ਚਮਕੌਰ ਸਾਹਿਬ , 5 ਨਵੰਬਰ
ਚਮਕੌਰ ਸਾਹਿਬ ਵਿਖੇ ਰੂਪਨਗਰ ਸੜਕ ’ਤੇ ਸਰਹਿੰਦ ਨਹਿਰ ਪੁਲ ਦੇ ਨਜ਼ਦੀਕ ਗੁਰਦੁਆਰਾ ਸ੍ਰੀ ਅਮਰਗੜ੍ਹ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਨੇ ਇਸ ਮਾਮਲੇ ਵਿਚ ਗੁਰਦੁਆਰੇ ਦੇ ਪ੍ਰਬੰਧਕ ਨੂੰ ਗ੍ਰਿਫਤਾਰ ਕਰ ਕੇ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਗੁਰਦੁਆਰੇ ਵਿੱਚ ਪ੍ਰਕਾਸ਼ ਅਸਥਾਨ ਅਤੇ ਸੁਖਆਸਨ ਅਸਥਾਨ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ’ਤੇ ਮਿੱਟੀ, ਚੂਹਿਆਂ ਦੀਆਂ ਮਿੰਗਣਾਂ ਪਈਆਂ ਮਿਲਣ ਅਤੇ ਖਰਾਬ ਹਾਲਤ ’ਚ ਵਸਤਰਾਂ ਦੇ ਮਿਲਣ ਕਾਰਨ ਰੋਸ ਪਾਇਆ ਜਾ ਰਿਹਾ ਹੈ। ਇਸ ਦੀ ਸੂਚਨਾ ਅੰਮ੍ਰਤਿਸਰ ਵਾਸੀ ਜੋਬਨਦੀਪ ਸਿੰਘ ਨੇ, ਜੋ ਗੁਰਦੁਆਰੇ ਵਿੱਚ ਮੱਥਾ ਟੇਕਣ ਆਇਆ ਸੀ, ਨੇ ਇੱਥੋਂ ਦੀ ਪੁਲੀਸ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੀ। ਸੂਚਨਾ ਮਿਲਦਿਆਂ ਹੀ ਸ਼੍ਰੋਮਣੀ ਕਮੇਟੀ ਦੇ ਮੈਨੇਜਰ ਭਾਈ ਨੱਥਾ ਸਿੰਘ, ਡੀਐਸਪੀ ਜਰਨੈਲ ਸਿੰਘ ਅਤੇ ਥਾਣਾ ਮੁਖੀ ਹਰਸ਼ ਗੌਤਮ ਤੁਰੰਤ ਮੌਕੇ ’ਤੇ ਪੁੱਜ ਗਏ। ਪੁਲੀਸ ਅਧਿਕਾਰੀਆਂ ਵੱਲੋਂ ਲਏ ਜਾਇਜ਼ੇ ਤੋਂ ਬਾਅਦ ਗੁਰਦੁਆਰੇ ਦੇ ਸੁਖਆਸਨ ਅਸਥਾਨ ਵਿਖੇ ਸੁਖਆਸਣ ਕੀਤੇ 6 ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਤੇ ਪ੍ਰਕਾਸ਼ ਅਸਥਾਨ ’ਤੇ ਪ੍ਰਕਾਸ਼ ਕੀਤੇ 4 ਪਾਵਨ ਗੁਰੂ ਗ੍ਰੰਥ ਸਾਹਿਬ ਦੇ ਸਰੂਪ, ਦੋ ਵੱਡੀਆਂ ਪੌਥੀਆਂ ਅਤੇ ਗੁਟਕਾ ਸਾਹਿਬ ਰਹਤਿ ਮਰਿਆਦਾ ਅਨੁਸਾਰ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਪਹੁੰਚਾ ਦਿੱਤੇ ਗਏ ਹਨ। ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ ਭਾਈ ਨੱਥਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਾਰੀ ਰਿਪੋਰਟ ਤਿਆਰ ਕਰਕੇ ਪੰਥਕ ਅਤੇ ਕਹਨੂੰਨੀ ਕਾਰਵਾਈ ਲਈ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਨੂੰ ਭੇਜ ਦਿੱਤੀ ਗਈ ਹੈ। ਜਦੋਂ ਕਿ ਇਸ ਸਬੰਧੀ ਡੀਐਸਪੀ ਜਰਨੈਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਉਕਤ ਗੁਰਦੁਆਰੇ ਦੇ ਮੁੱਖ ਪ੍ਰਬੰਧਕ ਬਾਬਾ ਕਰਮ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

Advertisement

Advertisement