For the best experience, open
https://m.punjabitribuneonline.com
on your mobile browser.
Advertisement

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦਾ ਕੇਸ ਦਰਜ

11:27 AM Oct 20, 2024 IST
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦਾ ਕੇਸ ਦਰਜ
Advertisement

ਨਿੱਜੀ ਪੱਤਰ ਪ੍ਰੇਰਕ
ਕਪੂਰਥਲਾ, 19 ਅਕਤੂਬਰ
ਇੱਥੇ ਇੱਕ ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਮਾਰਨ ਦੇ ਸਬੰਧ ਵਿੱਚ ਸਦਰ ਪੁਲੀਸ ਕਪੂਰਥਲਾ ਨੇ ਇੱਕ ਵਿਅਕਤੀ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ੳਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤਕਰਤਾ ਸੁਖਜੀਤ ਸਿੰਘ ਵਾਸੀ ਨੂਰਪੁਰ ਦੋਨਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਮੁਲਜ਼ਮ ਨੇ ਉਸ ਦੇ ਪੁੱਤਰ ਨੂੰ ਵਿਦੇਸ਼ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਲੈ ਲਏ। ਵੀਜ਼ਾ ਨਾ ਲੱਗਣ ’ਤੇ ਉਸ ਨੇ ਮੁਲਜ਼ਮ ਤੋਂ ਕਈ ਵਾਰ ਪੈਸੇ ਮੰਗੇ ਪਰ ਉਸ ਨੇ ਪੈਸੇ ਨਹੀਂ ਦਿੱਤੇ, ਸਗੋਂ ਆਨਾਕਾਨੀ ਕਰਦਾ ਹੈ। ਮਗਰੋਂ ਉਸ ਨੇ ਇਸ ਸਬੰਧੀ ਪੁਲੀਸ ਨੂੰ ਸ਼ਿਕਾਇਤ ਕੀਤੀ। ਪੁਲੀਸ ਨੇ ਮਗਰੋਂ ਸ਼ਾਬਰ ਹੁਸੈਨ ਵਾਸੀ ਸਾਊਥ ਸਿਟੀ ਕਪੂਰਥਲਾ ਖਿਲਾਫ਼ ਕੇਸ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement
Author Image

sukhwinder singh

View all posts

Advertisement