ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਪੰਚ ਅਤੇ ਸਕੱਤਰ ਖ਼ਿਲਾਫ਼ ਗਬਨ ਦਾ ਕੇਸ ਦਰਜ

08:49 AM Feb 19, 2024 IST

 

Advertisement

ਤਰਨ ਤਾਰਨ (ਪੱਤਰ ਪ੍ਰੇਰਕ): ਇੱਥੇ ਸਰਹੱਦੀ ਖੇਤਰ ਦੇ ਪਿੰਡ ਜੰਡ ਦੀ ਪੰਚਾਇਤ ਵੱਲੋਂ ਫੰਡਾਂ ਵਿੱਚ ਲੱਖਾਂ ਰੁਪਦੇ ਦਾ ਗਬਨ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ| ਵਲਟੋਹਾ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀਡੀਪੀਓ) ਪਲਵਿੰਦਰ ਸਿੰਘ ਵੱਲੋਂ ਕੀਤੀ ਜਾਂਚ ਮਗਰੋਂ ਪਿੰਡ ਦੀ ਸਰਪੰਚ ਸੁਖਵਿੰਦਰ ਕੌਰ ਅਤੇ ਸਕੱਤਰ ਲਖਵੀਰ ਸਿੰਘ ਨੂੰ ਦੋਸ਼ੀ ਪਾਇਆ ਗਿਆ ਹੈ| ਅਧਿਕਾਰੀ ਨੇ ਦੱਸਿਆ ਕਿ ਸਰਪੰਚ ਅਤੇ ਸਕੱਤਰ ਨੇ ਪੰਚਾਇਤ ਦੀ ਜ਼ਮੀਨ ਠੇਕੇ ’ਤੇ ਦੇਣ ਲਈ ਕੀਤੀ ਬੋਲੀ ਦੀ 4.95 ਰੁਪਏ ਪੰਚਾਇਤ ਦੇ ਖਾਤੇ ਵਿੱਚ ਜਮ੍ਹਾਂ ਨਹੀਂ ਕਰਵਾਏ। ਇਹ ਰਕਮ ਉਨ੍ਹਾਂ ਖੁਦ ਹੀ ਹੜੱਪ ਕਰ ਲਈ| ਵਲਟੋਹਾ ਪੁਲੀਸ ਨੇ ਬੀਤੇ ਕੱਲ੍ਹ ਸਰਪੰਚ ਅਤੇ ਸਕੱਤਰ ਖ਼ਿਲਾਫ਼ ਕੇਸ ਦਰਜ ਕੀਤਾ ਹੈ|

Advertisement
Advertisement