ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਆਗੂ ਸਹਿਗਲ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਦਰਜ

10:42 AM Feb 18, 2024 IST

ਪੱਤਰ ਪ੍ਰੇਰਕ
ਜਲੰਧਰ, 17 ਫਰਵਰੀ
ਸਥਾਨਕ ਕੈਂਟ ਪੁਲੀਸ ਨੇ ਅੱਜ ਇਥੇ ਭਾਜਪਾ ਦੇ ਸੀਨੀਅਰ ਆਗੂ ਰਜਨੀਸ਼ ਸਹਿਗਲ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸਹਿਗਲ ’ਤੇ ਨੌਕਰੀ ਦਿਵਾਉਣ ਬਹਾਨੇ ਲੱਖਾਂ ਰੁਪਏ ਠੱਗਣ ਦਾ ਦੋਸ਼ ਹੈ। ਕੈਂਟ ਪੁਲੀਸ ਨੇ ਸ਼ਿਕਾਇਤ ਮਗਰੋਂ ਕੀਤੀ ਜਾਂਚ ਤੋਂ ਬਾਅਦ ਕੇਸ ਦਰਜ ਕੀਤਾ ਹੈ। ਰਜਨੀਸ਼ ਸਹਿਗਲ ਭਾਜਪਾ ਜਲੰਧਰ ਦੇ ਜ਼ਿਲ੍ਹਾ ਕੋਆਰਡੀਨੇਟਰ ਆਈਟੀ ਸੈੱਲ ਨਾਲ ਜੁੜਿਆ ਆਗੂ ਹੈ ਜੋ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਦਾ ਕਰੀਬੀ ਵੀ ਦੱਸਿਆ ਜਾਂਦਾ ਹੈ। ਸ਼ਿਕਾਇਤਕਰਤਾ ਅਨੁਸਾਰ ਰਜਨੀਸ਼ ਸਹਿਗਲ ਨੇ ਉਸ ਨੂੰ ਭਰੋਸਾ ਦੇ ਕੇ ਵੱਡੀ ਰਕਮ ਵਸੂਲੀ ਹੈ। ਦੂਜੇ ਪਾਸੇ ਰਜਨੀਸ਼ ਸਹਿਗਲ ਦਾ ਕਹਿਣਾ ਹੈ ਕਿ ਉਸ ’ਤੇ ਲੱਗਿਆ ਇਹ ਦੋਸ਼ ਬਿਲਕੁਲ ਗਲਤ ਤੇ ਬੇਬੁਨਿਆਦ ਹੈ। ਦਿੱਲੀ ਰਹਿੰਦੇ ਉਸ ਦੇ ਕਿਸੇ ਜਾਣਕਾਰੀ ਨੇ ਨੌਜਵਾਨ ਤੋਂ ਪੈਸੇ ਲਏ ਹਨ ਪਰ ਉਸ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਹ ਕੇਸ ਸਿਆਸੀ ਦਬਾਅ ਹੇਠ ਦਰਜ ਕੀਤਾ ਗਿਆ ਹੈ।

Advertisement

Advertisement