ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿਓ ਪੁੱਤ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ

08:58 AM Oct 30, 2024 IST

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ):

Advertisement

ਸਥਾਨਕ ਪੁਲੀਸ ਵੱਲੋਂ ਆਸਟਰੇਲੀਆ ਭੇਜਣ ਦੇ ਨਾਂ ‘ਤੇ 11 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਤਹਿਤ ਪਿਓ ਪੁੱਤ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਇਸ ਸਬੰਧੀ ਪਵਨਜੀਤ ਸਿੰਘ ਵਾਸੀ ਪਿੰਡ ਭਰਾਜ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਅਵਰਿੰਦਰ ਕੁਮਾਰ ਸ਼ਰਮਾ ਅਤੇ ਉਸ ਦੇ ਪੁੱਤਰ ਛਵੀ ਸ਼ਰਮਾ ਵਾਸੀ ਮੁਹਾਲੀ ਨਾਲ ਉਸ ਦੇ ਪੁੱਤਰ ਪਰਵਿੰਦਰ ਸਿੰਘ ਨੂੰ ਆਸਟਰੇਲੀਆ ਭੇਜਣ ਲਈ ਗੱਲਬਾਤ ਹੋਈ। ਉਸ ਨੂੰ ਪਹਿਲਾਂ 1 ਲੱਖ ਰੁਪਏ ਦੀ ਰਾਸ਼ੀ ਦਿੱਤੀ ਅਤੇ ਬਾਅਦ ਵਿੱਚ ਵੱਖ ਵੱਖ ਕਿਸ਼ਤਾਂ ਰਾਹੀਂ 15 ਲੱਖ ਰੁਪਏ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਜਮ੍ਹਾਂ ਕਰਵਾ ਦਿੱਤੇ। 16 ਲੱਖ ਰੁਪਏ ਲੈਣ ਦੇ ਬਾਵਜੂਦ ਵੀ ਉਸ ਦੇ ਪੁੱਤਰ ਦਾ ਵੀਜ਼ਾ ਨਹੀਂ ਲਗਾਇਆ ਗਿਆ। ਇਸ ਸਬੰਧੀ ਉਸ ਵੱਲੋਂ ਕਈ ਵਾਰ ਗੱਲ ਕਰਨ ਤੇ ਟਾਲਮਟੋਲ ਕਰਦੇ ਰਹੇ। ਅਖੀਰ ਵਿਚ ਇਕ ਜਾਅਲੀ ਸਰਟੀਫਿਕੇਟ ਅਤੇ ਜਾਅਲੀ ਮੈਡੀਕਲ ਦੇ ਦਿੱਤਾ। ਇਸ ਉਪਰੰਤ ਉਸ ਨੂੰ ਪਤਾ ਲੱਗਿਆ ਕਿ ਦੋਵਾਂ ਨੇ ਉਸ ਨਾਲ ਧੋਖਾਧੜੀ ਕੀਤੀ ਹੈ। ਜਦੋਂ ਉਸ ਨੇ ਇਸ ਸਬੰਧੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਤਾਂ ਉਨ੍ਹਾਂ ਨੇ 5 ਲੱਖ ਰੁਪਏ ਵਾਪਸ ਕਰ ਦਿੱਤੇ,ਪਰ 11 ਲੱਖ ਰੁਪਏ ਵਾਪਸ ਕਰਨ ਤੋਂ ਮੁਨਕਰ ਹੋ ਗਏ। ਉਲਟਾ ਉਸ ਨੂੰ ਧਮਕੀਆਂ ਦੇਣ ਲੱਗ ਪਏ। ਪੁਲੀਸ ਨੇ ਸ਼ਿਕਾਇਤ ਕਰਤਾ ਦੇ ਬਿਆਨਾਂ ਤੇ ਉਕਤ ਦੋਵਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

Advertisement
Advertisement