For the best experience, open
https://m.punjabitribuneonline.com
on your mobile browser.
Advertisement

ਬੈਂਕ ਖਾਤਿਆਂ ’ਚੋਂ ਨਕਦੀ ਕਢਵਾਉਣ ਦੇ ਦੋਸ਼ ਹੇਠ ਧੋਖਾਧੜੀ ਦਾ ਕੇਸ ਦਰਜ

08:53 AM May 08, 2024 IST
ਬੈਂਕ ਖਾਤਿਆਂ ’ਚੋਂ ਨਕਦੀ ਕਢਵਾਉਣ ਦੇ ਦੋਸ਼ ਹੇਠ ਧੋਖਾਧੜੀ ਦਾ ਕੇਸ ਦਰਜ
Advertisement

ਪੱਤਰ ਪ੍ਰੇਰਕ
ਰਤੀਆ, 7 ਮਈ
ਰਤੀਆ ਇਲਾਕੇ ਵਿਚ 31 ਹਜ਼ਾਰ ਰੁਪਏ ਦੀ ਧੋਖਾਧੜੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਨੇ ਪਿੰਡ ਮਹਿਮਦਕੀ ਦੀ ਸੰਦੀਪ ਕੌਰ ਦੀ ਸ਼ਿਕਾਇਤ ’ਤੇ ਪੀਯੂਸ਼ ਰਵੀ ਏਂਜਲ ਨਾਂ ਦੇ ਵਿਅਕਤੀ ਖ਼ਿਲਾਫ਼ ਧੋਖਾਧੜੀ ਅਤੇ ਚੋਰੀ ਦਾ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਸਦਰ ਥਾਣਾ ਤੋਂ ਇਲਾਵਾ ਸਾਈਬਰ ਕ੍ਰਾਈਮ ਵਿਚ ਸ਼ਿਕਾਇਤ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨ ਉਸ ਦੇ ਪਤੀ ਦੇ ਖਾਤਿਆਂ ’ਚੋਂ ਕਿਸੇ ਅਣਜਾਣ ਵਿਅਕਤੀ ਪੀਯੂਸ਼ ਰਵੀ ਏਂਜਲ ਨੇ ਗਲਤ ਤਰੀਕੇ ਨਾਲ 31 ਹਜ਼ਾਰ ਰੁਪਏ ਚੋਰੀ ਕਰ ਲਏ ਹਨ। ਇਸ ਲਈ ਸਬੰਧਤ ਲੋਕਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪੁਲੀਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਚੋਰੀ ਅਤੇ ਧੋਖਾਧੜੀ ਦਾ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Author Image

joginder kumar

View all posts

Advertisement
Advertisement
×