ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਦੇ ਦਫ਼ਤਰ ਅੱਗੇ ਹੁੱਲੜਬਾਜ਼ੀ ਕਰਨ ’ਤੇ ਕੇਸ

07:31 AM Aug 30, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 29 ਅਗਸਤ
ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੇ ਦਫ਼ਤਰ ਵਿੱਚ ਹੁੱਲੜਬਾਜ਼ੀ ਕਰਨ ਦੇ ਦੋਸ਼ ਹੇਠ ਪੁਲੀਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਟਿੱਬਾ ਦੀ ਪੁਲੀਸ ਨੂੰ ਰਾਮ ਨਗਰ ਟਿੱਬਾ ਰੋਡ ਵਾਸੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਹ ਦਲਜੀਤ ਸਿੰਘ ਭੋਲਾ ਗਰੇਵਾਲ ਵਿਧਾਇਕ ਹਲਕਾ ਪੂਰਬੀ ਦੇ ਦਫ਼ਤਰ ਵਿੱਚ ਬਤੌਰ ਵਰਕਰ ਕੰਮ ਕਰਦਾ ਹੈ। ਦੁਪਹਿਰ ਸਮੇਂ ਉਹ ਦਫ਼ਤਰ ਵਿੱਚ ਲੋਕਾਂ ਦੀਆਂ ਦਰਖਾਸਤਾਂ ਸੁਣ ਰਿਹਾ ਸੀ ਤਾਂ ਕੁੱਝ ਲੋਕ ਦਫ਼ਤਰ ਦੇ ਬਾਹਰ ਹੁੱਲੜਬਾਜ਼ੀ ਕਰ ਰਹੇ ਸਨ। ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਰਾਕੇਸ਼ ਦੋਧੀ ਵਾਸੀ ਨਿਊ ਹਰਿਗੋਬਿੰਦ ਨਗਰ, ਵਿਜੇ ਅਤੇ ਜੈ ਪ੍ਰਕਾਸ਼ ਵਾਸੀਆਨ ਨਿਊ ਸਟਾਰ ਸਿਟੀ ਕਲੋਨੀ ਟਿੱਬਾ ਰੋਡ ਅਤੇ ਇੱਕ ਹੋਰ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement