ਮਹੀਨੇ ਮਗਰੋਂ ਚੋਰੀ ਦਾ ਕੇਸ ਦਰਜ
09:01 AM Oct 15, 2024 IST
ਕਪੂਰਥਲਾ: ਡੀ.ਸੀ. ਕਪੂਰਥਲਾ ਦੇ ਸੇਵਾਦਾਰ ਦਾ ਚੋਰੀ ਹੋਏ ਮੋਟਰਸਾਈਕਲ ਦੇ ਮਾਮਲੇ ’ਚ ਪੁਲੀਸ ਵੱਲੋਂ ਇੱਕ ਮਹੀਨੇ ਬਾਅਦ ਧਾਰਾ 303 (2) ਬੀਐੱਨਐੱਸ ਤਹਿਤ ਕੇਸ ਦਰਜ ਕੀਤਾ ਗਿਆ ਹੈ। ਡੀ.ਸੀ. ਦਫ਼ਤਰ ਦੇ ਸੇਵਾਦਾਰ ਅਮਨਦੀਪ ਸਿੰਘ ਨੇ ਪੁਲੀਸ ਨੂੰ 2 ਸਤੰਬਰ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਮੋਟਰਸਾਈਕਲ ਚੋਰੀ ਹੋ ਗਿਆ ਹੈ ਪਰ ਪੁਲੀਸ ਵਲੋਂ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। ਹੁਣ ਪੁਲੀਸ ਵਿਭਾਗ ਵਲੋਂ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement