ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਵਰਕਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ

08:04 AM May 31, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 30 ਮਈ
ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਵਿਸ਼ਵਕਰਮਾ ਕਲੋਨੀ ਢੋਲੇਵਾਲ ਵਾਸੀ ਅਰਸ਼ਦੀਪ ਸਿੰਘ ਨੇ ਦੱਸਿਆ ਹੈ ਕਿ ਉਹ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਹੋਰਾਂ ਵਰਕਰਾਂ ਨਾਲ ਲੋਕ ਸਭਾ ਚੋਣ ਦੇ ਮੱਦੇਨਜ਼ਰ ਲੇਬਰ ਕਲੋਨੀ ਵਿੱਚ ਰੱਖੀ ਮੀਟਿੰਗ ਲਈ ਜਾ ਰਿਹਾ ਸੀ ਤਾਂ ਕਿਸੇ ਅਣਪਛਾਤੇ ਵਿਅਕਤੀ ਨੇ ਉਸਨੂੰ ਫੋਨ ਕਰ ਕੇ ਉਸ ਸਣੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆ ਅਤੇ ਗੰਦੀਆਂ ਗਾਲ਼ਾਂ ਕੱਢੀਆਂ।

Advertisement

Advertisement