ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਹੋਵੇ: ਸ਼੍ਰੋਮਣੀ ਕਮੇਟੀ

08:36 AM Feb 02, 2024 IST
ਵਿਸ਼ੇਸ਼ ਇਜਲਾਸ ’ਚ ਸੰਬੋਧਨ ਕਰਦੇ ਹੋਏ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹਾਜ਼ਰ ਮੈਂਬਰ।

ਸਿੱਖ ਸੰਸਥਾ ਵੱਲੋਂ ਵਿਸ਼ੇਸ਼ ਇਜਲਾਸ ’ਚ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ

Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ,1 ਫਰਵਰੀ
ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਵਿਖੇ ਪੁਲੀਸ ਵੱਲੋਂ ਕਥਿਤ ਤੌਰ ’ਤੇ ਗੋਲੀ ਚਲਾਏ ਜਾਣ ਤੇ ਨਿਰਾਦਰ ਕਰਨ ਦੇ ਮਾਮਲੇ ਤਹਿਤ ਸੱਦੇ ਗਏ ਵਿਸ਼ੇਸ਼ ਇਜਲਾਸ ਵਿੱਚ ਅੱਜ ਇੱਥੇ ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਘਟਨਾ ਦੇ ਸਾਰੇ ਮੁਲਜ਼ਮਾਂ ਖ਼ਿਲਾਫ਼ ਧਾਰਾ 295ਏ ਤਹਿਤ ਕੇਸ ਦਰਜ ਕਰਨ ਅਤੇ ਧਾਰਮਿਕ ਅਵੱਗਿਆ ਕਾਰਨ ਮੁੱਖ ਮੰਤਰੀ ਤੋਂ ਤੁਰੰਤ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ। ਇਹ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਟਿੰਗ ਤੋਂ ਬਾਅਦ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਵਿਸ਼ੇਸ਼ ਇਜਲਾਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਦੇ ਲਗਪਗ 75 ਮੈਂਬਰ ਹਾਜ਼ਰ ਸਨ।
ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਏ ਇਜਲਾਸ ਵਿੱਚ ਵੱਖ-ਵੱਖ ਮੈਂਬਰਾਂ ਨੇ ਗੁਰਦੁਆਰਾ ਅਕਾਲ ਬੁੰਗਾ ’ਤੇ ਪੁਲੀਸ ਹਮਲੇ ਦੀ ਨਿੰਦਾ ਕੀਤੀ। ਇਜਲਾਸ ਨੇ ਜਾਂਚ ਕਮੇਟੀ ਦੀ ਰਿਪੋਰਟ ਨੂੰ ਪ੍ਰਵਾਨਗੀ ਦਿੰਦਿਆਂ ਇਸ ਦੇ ਆਧਾਰ ’ਤੇ ਸਖ਼ਤ ਕਾਰਵਾਈ ਅਮਲ ’ਚ ਲਿਆਉਣ ਲਈ ਆਖਿਆ। ਬੁਲਾਰਿਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਸਿੱਧੇ ਤੌਰ ’ਤੇ ਇਸ ਧਾਰਮਿਕ ਅਵੱਗਿਆ ਲਈ ਜ਼ਿੰਮੇਵਾਰ ਹਨ ਜਿਸ ਲਈ ਉਨ੍ਹਾਂ ’ਤੇ ਫ਼ੌਜਦਾਰੀ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ। ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਮਤੇ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ, ਜਿਸ ਰਾਹੀਂ ਗੁਰਦੁਆਰਾ ਅਕਾਲ ਬੁੰਗਾ ’ਤੇ ਪੁਲੀਸ ਵੱਲੋਂ ਗੋਲੀਬਾਰੀ ਕਰਨ ਅਤੇ ਮਰਿਆਦਾ ਦੀ ਉਲੰਘਣਾ ਦੇ ਮੁੱਖ ਮੁਲਜ਼ਮ ਵਜੋਂ ਪੰਜਾਬ ਦੇ ਮੁੱਖ ਮੰਤਰੀ/ਗ੍ਰਹਿ ਮੰਤਰੀ ਭਗਵੰਤ ਮਾਨ ਤੋਂ ਅਹੁਦਾ ਤੁਰੰਤ ਛੱਡਣ ਦੀ ਮੰਗ ਕੀਤੀ ਗਈ। ਮਤੇ ਵਿੱਚ ਕਿਹਾ ਗਿਆ ਕਿ ਇਸ ਮਾਮਲੇ ’ਚ ਮੁੱਖ ਮੰਤਰੀ ਵਿਰੁੱਧ ਕਾਰਵਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਵਫ਼ਦ ਪੰਜਾਬ ਦੇ ਰਾਜਪਾਲ ਨੂੰ ਵੀ ਮਿਲੇਗਾ। ਇਜਲਾਸ ਨੇ ਫ਼ੈਸਲਾ ਲਿਆ ਕਿ ਜੇਕਰ ਸਰਕਾਰ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਪੈਰਵੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਿੱਖ ਜਥੇਬੰਦੀਆਂ ਅਤੇ ਸੰਗਤ ਦਾ ਇਕੱਠ ਸੱਦ ਕੇ ਪੰਜਾਬ ਸਰਕਾਰ ਵਿਰੁੱਧ ਅਗਲੀ ਰਣਨੀਤੀ ਉਲੀਕਣ ਦਾ ਫ਼ੈਸਲਾ ਲਿਆ ਗਿਆ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਸਰਕਾਰ ਨੂੰ ਤਾੜਨਾ ਕੀਤੀ ਕਿ ਸਜ਼ਾਯਾਫ਼ਤਾ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੀ ਕਥਿਤ ਪੁਸ਼ਤਪਨਾਹੀ ਬੰਦ ਕੀਤੀ ਜਾਵੇ।

Advertisement
Advertisement