For the best experience, open
https://m.punjabitribuneonline.com
on your mobile browser.
Advertisement

ਨਾਬਾਲਗ ਨੂੰ ਵਰਗਲਾਉਣ ਦੇ ਦੋਸ਼ ਹੇਠ ਕੇਸ

07:44 AM Jul 09, 2024 IST
ਨਾਬਾਲਗ ਨੂੰ ਵਰਗਲਾਉਣ ਦੇ ਦੋਸ਼ ਹੇਠ ਕੇਸ
Advertisement

ਖੰਨਾ:

Advertisement

ਥਾਣਾ ਸਦਰ ਪੁਲੀਸ ਨੇ ਅਣਪਛਾਤੇ ਨੌਜਵਾਨ ਖ਼ਿਲਾਫ਼ ਨਾਬਾਲਗ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਕੇਸ ਦਰਜ ਕੀਤਾ। ਸ਼ਿਕਾਇਤਕਰਤਾ ਹਲਕਾ ਖੰਨਾ ਵਾਸੀ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਨਾਬਾਲਗ ਧੀ ਪੜ੍ਹਾਈ ਤੋਂ ਬਾਅਦ ਬਿਊਟੀ ਪਾਰਲਰ ਦਾ ਕੰਮ ਸਿੱਖਦੀ ਸੀ। ਇਸ ਦੌਰਾਨ ਜਦੋਂ ਉਹ ਬਿਊਟੀ ਪਾਰਲਰ ਗਈ ਤਾਂ ਕੁਝ ਸਮੇਂ ਬਾਅਦ ਉਸ ਦੇ ਭਰਾ ਦਾ ਫੋਨ ਆਇਆ ਕਿ ਉਨ੍ਹਾਂ ਦੀ ਲੜਕੀ ਕਿਸੇ ਅਣਪਛਾਤੇੇ ਨੌਜਵਾਨ ਨਾਲ ਮੋਟਰਸਾਈਕਲ ’ਤੇ ਜਾ ਰਹੀ ਹੈ। ਸ਼ਿਕਾਇਤਕਰਤਾ ਨੇ ਆਪਣੀ ਪਤਨੀ ਸਣੇ ਕਾਫ਼ੀ ਭਾਲ ਕੀਤੀ ਪਰ ਉਹ ਨਾ ਮਿਲੀ। ਪੁਲੀਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement