For the best experience, open
https://m.punjabitribuneonline.com
on your mobile browser.
Advertisement

ਨਾਬਾਲਗ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਕੇਸ

07:09 AM Apr 29, 2024 IST
ਨਾਬਾਲਗ ਨਾਲ ਜਬਰ ਜਨਾਹ ਦੇ ਦੋਸ਼ ਹੇਠ ਕੇਸ
Advertisement

ਪੱਤਰ ਪ੍ਰੇਰਕ
ਫਗਵਾੜਾ, 28 ਅਪਰੈਲ
ਪਿੰਡ ਬਲਾਲੋਂ ’ਚ 14 ਸਾਲਾ ਲੜਕੀ ਨਾਲ ਜ਼ਬਰਦਸਤੀ ਕਰਨ ਦੇ ਦੋਸ਼ ’ਚ 65 ਸਾਲਾ ਵਿਅਕਤੀ ਖ਼ਿਲਾਫ਼ ਸਦਰ ਪੁਲੀਸ ਨੇ ਕੇਸ ਦਰਜ ਕੀਤਾ ਹੈ। ਐੱਸਐੱਚਓ ਸਦਰ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੀੜਤ ਲੜਕੀ ਪੰਜਵੀਂ ਜਮਾਤ ਦੀ ਵਿਦਿਆਰਥਣ ਹੈ। ਉਸ ਦੀ ਭੈਣ ਮੁਲਜ਼ਮ ਦੇ ਘਰ ਸਫ਼ਾਈ ਦਾ ਕੰਮ ਕਰਨ ਜਾਂਦੀ ਹੈ ਤੇ ਪੀੜਤ ਲੜਕੀ ਵੀ ਕਈ ਵਾਰ ਉਸ ਨਾਲ ਚਲੀ ਜਾਂਦੀ ਸੀ। ਇਸ ਦੌਰਾਨ ਉਸ ਵਿਅਕਤੀ ਨੇ ਲੜਕੀ ਨਾਲ ਜਬਰ-ਜਨਾਹ ਕੀਤਾ। ਪੀੜਤ ਲੜਕੀ ਨੇ ਇਹ ਮਾਮਲਾ ਆਪਣੀ ਮਾਤਾ ਦੇ ਧਿਆਨ ’ਚ ਲਿਆਂਦਾ ਤਾਂ ਪਿੰਡ ਵਾਸੀ ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ‘ਆਪ’ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਖ਼ੁਦ ਥਾਣੇ ਪੁੱਜੇ ਤੇ ਸ਼ਿਕਾਇਤ ਦਰਜ ਕਰਵਾਈ। ਪੁਲੀਸ ਨੇ ਹਰਮੇਸ਼ ਲਾਲ ਪੁੱਤਰ ਦਲੀਪ ਚੰਦ ਵਾਸੀ ਬਲਾਲੋਂ ਖ਼ਿਲਾਫ਼ ਕੇਸ ਦਰਜ ਕੀਤਾ, ਅਜੇ ਗ੍ਰਿਫ਼ਤਾਰੀ ਨਹੀਂ ਹੋਈ।

Advertisement

Advertisement
Author Image

sukhwinder singh

View all posts

Advertisement
Advertisement
×