ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਬਾਲਗ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਕੇਸ

06:38 AM May 06, 2024 IST

ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 5 ਮਈ
ਪੁਲੀਸ ਨੇ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਨਵਪ੍ਰੀਤ ਸਿੰਘ ਵਾਸੀ ਲਹਿਲ ਵਜੋਂ ਹੋਈ ਹੈ। ਪੀੜਤ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਪੁਲੀਸ ਨੂੰ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੀ ਲੁਧਿਆਣਾ ਦੇ ਨਵਪ੍ਰੀਤ ਸਿੰਘ ਨਾਲ ਸੋਸ਼ਲ ਮੀਡੀਆ ਰਾਹੀਂ ਦੋਸਤੀ ਹੋਈ ਸੀ। 30 ਮਾਰਚ ਨੂੰ ਉਸ ਨੇ ਲੜਕੀ ਨੂੰ ਮਿਲਣ ਬਹਾਨੇ ਜ਼ੀਰਕਪੁਰ ਬੁਲਾ ਕੇ ਹੋਟਲ ਦੇ ਕਮਰੇ ’ਚ ਜ਼ਬਰਦਸਤੀ ਕੀਤੀ। ਮੁਲਜ਼ਮ ਨੇ ਲੜਕੀ ਨੂੰ ਘਟਨਾ ਦੀ ਜਾਣਕਾਰੀ ਕਿਸੇ ਨੂੰ ਦੇਣ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ੱਕ ਹੋਣ ’ਤੇ ਜਦੋਂ ਉਨ੍ਹਾਂ ਨੇ ਆਪਣੀ ਲੜਕੀ ਤੋਂ ਚੁੱਪ ਰਹਿਣ ਦਾ ਕਾਰਨ ਪੁੱਛਿਆ ਤਾਂ ਉਸ ਨੇ ਆਪਣੀ ਸਾਰੀ ਹੱਡਬੀਤੀ ਦੱਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਨਵਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ।

Advertisement

Advertisement