ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਾਬਾਲਗ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਕੇਸ

07:16 AM Jun 10, 2024 IST

ਜਲੰਧਰ (ਪੱਤਰ ਪ੍ਰੇਰਕ): ਥਾਣਾ ਬਸਤੀ ਬਾਵਾ ਖੇਲ ਦੀ ਪੁਲੀਸ ਨੇ ਨਾਬਾਲਗ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਮੁਲਜ਼ਮ ਆਯੂਸ਼ ਵਾਸੀ ਸ਼ਹੀਦ ਬਾਬੂ ਲਾਭ ਸਿੰਘ ਨਗਰ ਵਿਰੁੱਧ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ, ਆਈਟੀ ਐਕਟ ਅਤੇ ਪੋਕਸੋ ਐਕਟ ਦੀ ਧਾਰਾ 376 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਨੂੰ ਜਲਦ ਹੀ ਗ੍ਰਿਫਤਾਰ ਕਰ ਲੈਣ ਦਾ ਦਾਅਵਾ ਕੀਤਾ ਹੈ। ਉਕਤ 16 ਸਾਲਾ ਨਾਬਾਲਗ ਲੜਕੀ ਦੀ ਮੈਡੀਕਲ ਜਾਂਚ ਕਰਵਾਈ ਗਈ ਹੈ। ਜਾਣਕਾਰੀ ਅਨੁਸਾਰ ਪੀੜਤਾ ਅੱਠਵੀਂ ਜਮਾਤ ਦੀ ਵਿਦਿਆਰਥਣ ਹੈ। ਪੀੜਤਾ ਦੇ ਮਾਪਿਆਂ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਲੜਕੀ ਪਿਛਲੇ ਕਈ ਦਿਨਾਂ ਤੋਂ ਘਰ ਵਿੱਚ ਪ੍ਰੇਸ਼ਾਨ ਰਹਿ ਰਹੀ ਸੀ। ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਮੁਲਜ਼ਮ ਤੋਂ ਡਰੀ ਹੋਈ ਸੀ ਕਿਉਂਕਿ ਉਸ ਦੀ ਵੀਡੀਓ ਉਕਤ ਮੁਲਜ਼ਮ ਕੋਲ ਸੀ। ਪਰਿਵਾਰ ਪੀੜਤਾ ਨੂੰ ਲੈ ਕੇ ਬਸਤੀ ਬਾਵਾ ਖੇਲ ਥਾਣੇ ਪਹੁੰਚਿਆ, ਜਿਸ ਤੋਂ ਬਾਅਦ ਪੁਲੀਸ ਨੇ ਤੁਰੰਤ ਲੜਕੀ ਦਾ ਮੈਡੀਕਲ ਕਰਵਾਇਆ ਅਤੇ ਮਾਮਲਾ ਦਰਜ ਕਰ ਲਿਆ।

Advertisement

Advertisement
Advertisement