ਨਾਬਾਲਗ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਕੇਸ
10:47 AM Feb 12, 2024 IST
Advertisement
ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 11 ਫਰਵਰੀ
ਬਟਾਲਾ ਦੇ ਇੱਕ ਨੌਜਵਾਨ ਵੱਲੋਂ ਇੱਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਕੇ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਕਰੀਬ ਦੋ ਮਹੀਨੇ ਪਹਿਲਾਂ ਇੰਸਟਾਗ੍ਰਾਮ ਰਾਹੀਂ ਨੌਜਵਾਨ ਦੇ ਸੰਪਰਕ ਵਿੱਚ ਆਈ ਸੀ। ਮੱਤੇਵਾਲ ਪੁਲੀਸ ਨੇ ਕੇਸ ਦਰਜ ਕੀਤਾ ਹੈ ਪਰ ਇਸ ਮਾਮਲੇ ਵਿਚ ਹਾਲੇ ਤੱਕ ਕੋਈ ਗ੍ਰਿਫਤਾਰੀ ਨਹੀਂ ਕੀਤੀ। ਮੁਲਜ਼ਮ ਦੀ ਪਛਾਣ ਬਟਾਲਾ ਦੇ ਪੰਜ ਗਰਾਈਆਂ ਵਾਸੀ ਮਨੋਜ ਕੁਮਾਰ ਵਜੋਂ ਹੋਈ ਹੈ। 12ਵੀਂ ਜਮਾਤ ਦੀ ਵਿਦਿਆਰਥਣ ਨੇ ਪੁਲੀਸ ਨੂੰ ਦੱਸਿਆ ਕਿ ਉਹ ਇੰਸਟਾਗ੍ਰਾਮ ’ਤੇ ਉਸ ਦੀ ਮਨੋਜ ਨਾਲ ਦੋਸਤੀ ਹੋਈ ਜਿਸ ਨੇ ਮਿਲਣ ਲਈ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਕਾਰਨ ਉਹ ਡਰ ਗਈ ਅਤੇ ਉਸ ਦੀ ਮੰਗ ਮੰਨ ਲਈ। ਇਸ ਤੋਂ ਬਾਅਦ ਉਸ ਨਾਲ ਜਬਰ-ਜਨਾਹ ਕੀਤਾ ਗਿਆ।
Advertisement
Advertisement
Advertisement