ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੰਧ ਉੱਤੇ ‘ਫ੍ਰੀ ਕਸ਼ਮੀਰ’ ਲਿਖਿਆ ਮਿਲਣ ਮਗਰੋਂ ਕੇਸ ਦਰਜ

08:04 AM Jun 12, 2024 IST

ਪੱਤਰ ਪ੍ਰੇਰਕ
ਨਵੀਂ ਦਿਲੀ, 11 ਜੂਨ
ਦਿੱਲੀ ਪੁਲੀਸ ਨੇ ਦਵਾਰਕਾ ਖੇਤਰ ਵਿੱਚ ਇੱਕ ਪਾਰਕ ਦੀ ਕੰਧ ’ਤੇ ‘ਫ੍ਰੀ ਕਸ਼ਮੀਰ’ ਲਿਖਤ ਮਿਲਣ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਸੋਮਵਾਰ ਸ਼ਾਮ ਨੂੰ ਦਵਾਰਕਾ ਦੇ ਸੈਕਟਰ-13 ਸਥਿਤ ਦਿੱਲੀ ਡਿਵੈਲਪਮੈਂਟ ਅਥਾਰਿਟੀ (ਡੀਡੀਏ) ਦੇ ਪਾਰਕ ਦੀ ਕੰਧ ’ਤੇ ਇਹ ਲਿਖਤ ਪਾਈ ਗਈ। ਇਹ ਲਿਖਤ ਲਾਲ ਰੰਗ ਨਾਲ ਵੱਡੀ ਕਰਕੇ ਲਿਖੀ ਗਈ ਸੀ। ਦਵਾਰਕਾ ਉੱਤਰੀ ਪੁਲੀਸ ਸਟੇਸ਼ਨ ਵਿੱਚ ਭਾਰਤੀ ਦੰਡਾਵਲੀ (ਆਈਪੀਸੀ) ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀਆਂ ਸਬੰਧਤ ਧਾਰਾਵਾਂ ਦੇ ਤਹਿਤ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਅਧਿਕਾਰੀ ਨੇ ਕਿਹਾ ਕਿ ਮਾਮਲੇ ਨੂੰ ਸੁਲਝਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਇੱਕ ਪੁਲੀਸ ਟੀਮ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦਾ ਪਤਾ ਲਗਾਉਣ ਲਈ ਖੇਤਰ ਵਿੱਚ ਸੀਸੀਟੀਵੀ ਕੈਮਰਿਆਂ ਨੂੰ ਖੰਗਾਲ ਰਹੀ ਹੈ।

Advertisement

Advertisement