ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੁਕਾਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦੇ ਦੋਸ਼ ਹੇਠ ਅੱਧੀ ਦਰਜਨ ਖ਼ਿਲਾਫ਼ ਕੇਸ ਦਰਜ

06:42 AM Jul 29, 2024 IST

ਪੱਤਰ ਪ੍ਰੇਰਕ
ਮੋਰਿੰਡਾ, 28 ਜੁਲਾਈ
ਸ਼ੂਗਰ ਮਿੱਲ ਰੋਡ ਮੋਰਿੰਡਾ ਤੇ ਸਥਿਤ ਸੀਮਿੰਟ ਦੀ ਦੁਕਾਨ ’ਤੇ ਕਥਿਤ ਕਬਜ਼ਾ ਕਰਨ ਦੀ ਨੀਅਤ ਨਾਲ ਦੁਕਾਨ ਵਿੱਚੋਂ ਚੋਰੀ ਕਰਨ, ਦੁਕਾਨ ਮਾਲਕ ਨਾਲ ਕੁੱਟਮਾਰ ਕਰਨ ਅਤੇ ਜਾਨ ਤੋਂ ਮਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਪੁਲੀਸ ਨੇ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਵਿਰੁੱਧ ਕੇਸ ਦਰਜ ਕੀਤਾ ਹੈ।
ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਦਵਿੰਦਰ ਸ਼ਰਮਾ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਇੱਕ ਦੁਕਾਨ ਉਸ ਨੂੰ ਪਰਿਵਾਰਕ ਵੰਡ ਦੇ ਆਧਾਰ ’ਤੇ ਮਿਲੀ ਸੀ। ਸ਼ੁੱਕਰਵਾਰ ਨੂੰ ਸਵੇਰੇ ਉਹ ਕਿਸੇ ਕੰਮ ਗਿਆ ਸੀ ਤੇ ਜਦੋਂ ਦੁਕਾਨ ’ਤੇ ਵਾਪਸ ਆਇਆ ਤਾਂ ਦੁਕਾਨ ਅੱਗੇ ਵਰਿੰਦਰ ਸ਼ਰਮਾ, ਭਾਰਤ ਪਹਿਲਵਾਨ ਅਤੇ ਪੰਜ ਛੇ ਹੋਰ ਅਣਪਛਾਤੇ ਨੌਜਵਾਨ ਖੜ੍ਹੇ ਸਨ। ਉਨ੍ਹਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਸਨ। ਸ਼ਿਕਾਇਤ ਕਰਤਾ ਜਦੋਂ ਦੁਕਾਨ ਕੋਲ ਗਿਆ ਤਾਂ ਸ਼ਟਰ ਟੁੱਟਿਆ ਹੋਇਆ ਸੀ ਤੇ ਅੰਦਰੋਂ ਸਾਮਾਨ ਚੋਰੀ ਹੋ ਚੁੱਕਾ ਸੀ। ਦਵਿੰਦਰ ਸ਼ਰਮਾ ਨੇ ਪੁਲੀਸ ਨੂੰ ਦੱਸਿਆ ਕਿ ਵਰਿੰਦਰ ਸ਼ਰਮਾ ਅਤੇ ਉਸ ਦੇ ਸਾਥੀਆਂ ਨੇ ਸ਼ਿਕਾਇਤਕਰਤਾ ਦੀ ਦੁਕਾਨ ਉੱਪਰ ਕਬਜ਼ਾ ਕਰਨ ਦੀ ਨੀਅਤ ਨਾਲ ਸਾਮਾਨ ਚੋਰੀ ਕੀਤਾ, ਕੁੱਟਮਾਰ ਕਰ ਕੇ ਜਾਨੋਂ ਮਾਰਨੀਆਂ ਧਮਕੀਆਂ ਦਿੱਤੀਆਂ।
ਇਸ ਸਬੰਧੀ ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਦਵਿੰਦਰ ਸ਼ਰਮਾ ਵੱਲੋਂ ਦਿੱਤੀ ਦਰਖ਼ਾਸਤ ਦੀ ਉਨ੍ਹਾਂ ਵੱਲੋਂ ਘਟਨਾ ਸਥਾਨ ’ਤੇ ਪਹੁੰਚ ਕੇ ਪੜਤਾਲ ਕੀਤੀ ਗਈ। ਇਸ ਉਪਰੰਤ ਵਰਿੰਦਰ ਸ਼ਰਮਾ ਤੇ ਭਰਤ ਪਹਿਲਵਾਨ ਸਣੇ ਪੰਜ ਹੋਰ ਅਣਪਛਾਤਿਆਂ ਵਿਰੁੱਧ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement