ਦੁਕਾਨਦਾਰਾਂ ਦੇ ਧਰਨੇ ਤੋਂ ਬਾਅਦ ਮਾਂ-ਪੁੱਤ ਖਿਲਾਫ਼ ਮਾਮਲਾ ਦਰਜ
08:49 AM Sep 06, 2024 IST
Advertisement
ਪੱਤਰ ਪ੍ਰੇਰਕ
ਮਾਨਸਾ, 5 ਸਤੰਬਰ
ਮਾਨਸਾ ਜ਼ਿਲ੍ਹੇ ਦੇ ਕਸਬਾ ਜੋਗਾ ਵਿਖੇ ਦੁਕਾਨ ਵਿਚ ਰਾਤ ਵੇਲੇ ਚੋਰੀ ਕਰਨ ਆਏ ਛੱਤ ਤੋਂ ਡਿੱਗ ਕੇ ਜ਼ਖ਼ਮੀ ਹੋਏ ਇਕ ਵਿਅਕਤੀ ’ਤੇ ਚੋਰੀ ਦਾ ਮਾਮਲਾ ਦਰਜ ਕਰਨ ਲਈ ਦੁਕਾਨਦਾਰਾਂ ਨੇ ਮਾਨਸਾ-ਬਰਨਾਲਾ ਮੁੱਖ ਮਾਰਗ ’ਤੇ ਧਰਨਾ ਲਾ ਕੇ ਪ੍ਰਦਰਸ਼ਨ ਕੀਤਾ। ਦੁਕਾਨਦਾਰਾਂ ਦੇ ਪ੍ਰਦਰਸ਼ਨ ਤੋਂ ਬਾਅਦ ਪੁਲੀਸ ਨੇ ਨੌਜਵਾਨ ਸਮੇਤ ਉਸਦੀ ਮਾਂ ਖਿਲਾਫ਼ ਚੋਰੀ ਦੀਆਂ ਵਾਰਦਾਤਾਂ ਵਿੱਚ ਸਾਥ ਦੇਣ ਨੂੰ ਲੈ ਕੇ ਮਾਮਲਾ ਦਰਜ ਕੀਤਾ ਹੈ। ਜ਼ਖ਼ਮੀ ਨੌਜਵਾਨ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਥਾਣਾ ਜੋਗਾ ਦੀ ਇੰਚਾਰਜ ਰੁਪਿੰਦਰ ਕੌਰ ਨੇ ਦੱਸਿਆ ਕਿ ਜਖ਼ਮੀ ਨੌਜਵਾਨ ਸੁਖਵਿੰਦਰ ਸਿੰਘ, ਉਸ ਦੀ ਮਾਂ ਜਸਪਾਲ ਕੌਰ ਵਾਸੀ ਜੋਗਾ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Advertisement
Advertisement
Advertisement