ਚੋਣ ਬਾਂਡ ਯੋਜਨਾ ਸਬੰਧੀ ਸ਼ਿਕਾਇਤ ’ਤੇ ਸੀਤਾਰਮਨ ਖ਼ਿਲਾਫ਼ ਕੇਸ ਦਰਜ
10:57 PM Sep 28, 2024 IST
ਬੰਗਲੂਰੂ, 28 ਸਤੰਬਰ
Advertisement
ਹੁਣ ਰੱਦ ਹੋ ਚੁੱਕੀ ਚੋਣ ਬਾਂਡ ਯੋਜਨਾ ਦੇ ਸਬੰਧ ਵਿੱਚ ਮਿਲੀ ਸ਼ਿਕਾਇਤ ਤੋਂ ਬਾਅਦ ਇੱਥੋਂ ਦੀ ਅਦਾਲਤ ਦੇ ਨਿਰਦੇਸ਼ਾਂ ’ਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਹੋਰਨਾਂ ਖ਼ਿਲਾਫ਼ ਅੱਜ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਮੁਤਾਬਕ ਵਿਸ਼ੇਸ਼ ਅਦਾਲਤ ਦੇ ਹੁਕਮਾਂ ’ਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਐਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀਆਂ ਅਤੇ ਭਾਜਪਾ ਦੇ ਸੂਬਾ ਤੇ ਕੌਮੀ ਪੱਧਰ ਦੇ ਅਹੁਦੇਦਾਰਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 384 (ਜਬਰੀ ਵਸੂਲੀ ਲਈ ਸਜ਼ਾ) ਅਤੇ 120ਬੀ (ਅਪਰਾਧਿਕ ਸਾਜ਼ਿਸ਼) ਦੇ ਨਾਲ 34 (ਕਈ ਵਿਅਕਤੀਆਂ ਵੱਲੋਂ ਸਾਂਝੇ ਇਰਾਦੇ ਨਾਲ ਕੀਤਾ ਗਿਆ ਸਾਂਝਾ ਅਪਰਾਧ) ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ। -ਪੀਟੀਆਈ
Advertisement
Advertisement