ਸ੍ਰੀ ਹਰਿਮੰਦਰ ਸਾਹਿਬ ਵਿਰੁੱਧ ਇਤਰਾਜ਼ਯੋਗ ਟਿੱਪਣੀ ਕਰਨ ’ਤੇ ਕੇਸ ਦਰਜ
06:56 AM Mar 25, 2024 IST
Advertisement
ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 24 ਮਾਰਚ
ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ’ਤੇ ਪੁਲੀਸ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਪਵਿੱਤਰ ਸਰੋਵਰ ਵਿਰੁੱਧ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ਹੇਠ ਮੋਹਿਤ ਕਪੂਰ ਦੇ ਨਾਮ ਦੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੇ ਗੁਰਦੁਆਰੇ ਅਤੇ ਸਿੱਖ ਭਾਈਚਾਰੇ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਆਈਪੀਸੀ ਦੀ ਧਾਰਾ 295-ਏ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦਾ ਕਹਿਣਾ ਹੈ ਕਿ ਉਸਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Advertisement
Advertisement
Advertisement