ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਆਹੁਤਾ ਦੀ ਸ਼ਿਕਾਇਤ ’ਤੇ ਮਾਂ-ਪੁੱਤਰ ਖ਼ਿਲਾਫ਼ ਕੇਸ ਦਰਜ

08:03 AM Aug 25, 2024 IST

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਥਾਣਾ ਵਿਮੈੱਨ ਦੀ ਪੁਲੀਸ ਨੇ ਇੱਕ ਵਿਆਹੁਤਾ ਦੀ ਸ਼ਿਕਾਇਤ ’ਤੇ ਉਸ ਦੇ ਪਤੀ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪ੍ਰਭਾਤ ਨਗਰ ਢੋਲੇਵਾਲ ਵਾਸੀ ਰਿੰਪੀ ਪੁੱਤਰੀ ਰਾਜ ਮੱਲ ਡੋਗਰਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਅਨਿਲ ਕੁਮਾਰ ਨਾਲ 27 ਸਤੰਬਰ 2022 ਨੂੰ ਹੋਈ ਸੀ। ਉਸ ਨੇ ਦੋਸ਼ ਲਾਇ ਕਿ ਸ਼ਾਦੀ ਤੋਂ ਬਾਅਦ ਉਸ ਦਾ ਪਤੀ ਅਤੇ ਉਸ ਦੀ ਮਾਤਾ ਬਿਮਲਾ ਦੇਵੀ ਉਸ ਨੂੰ ਹੋਰ ਦਾਜ ਲਿਆਉਣ ਲਈ ਮਾਨਸਿਕ ਅਤੇ ਸਰੀਰਕ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਲੱਗ ਪਏ। ਇਸ ਸਬੰਧੀ ਪੁਲੀਸ ਵੱਲੋਂ ਪਤੀ ਅਨਿਲ ਕੁਮਾਰ ਅਤੇ ਸੱਸ ਬਿਮਲਾ ਦੇਵੀ ਵਾਸੀਆਨ ਪਿੰਡ ਮਟੋਰ ਕਾਂਗੜਾ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement